ਵੱਖ-ਵੱਖ ਸਿਆਸਤਦਾਨਾਂ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ; ਅਵਾਮ ਨੂੰ ਦਿੱਤਾ ਇਹ ਸੁਨੇਹਾ

by jaskamal

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਵਿਚ 117 ਵਿਧਾਨ ਸਭਾ ਹਲਕਿਆਂ ਤੋਂ ਵੋਟਿੰਗ ਦੀ ਪ੍ਰਕਿਰਿਆ ਜਾਰੀ ਹੈ। ਵੱਖ-ਵੱਖ ਪੋਲਿੰਗ ਬੂਥਾਂ 'ਤੇ ਲੋਕ ਆਪੋ-ਆਪਣਾ ਵੋਟ ਆਪਣੇ ਪਸੰਦੀਦਾ ਉਮੀਦਵਾਰ ਨੂੰ ਪਾ ਰਹੇ ਹਨ। ਇਸੇ ਤਹਿਤ ਪੰਜਾਬ ਦੇ ਸਿਆਸਤਦਾਨਾਂ ਵੱਲੋਂ ਵੀ ਆਪਣੀ ਪਾਰਟੀ ਦੇ ਹੱਕ ਵਿਚ ਆਪਣੇ ਵੋਟ ਦਾ ਇਸਤੇਮਾਲ ਕੀਤਾ ਗਿਆ। ਵੱਖ-ਵੱਖ ਸਿਆਸਤਦਾਨਾਂ ਨੇ ਆਪਣੀ ਵੋਟ ਦਾ ਇਸਤੇਮਾਲ ਕਰਦਿਆਂ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਆਪਣੀ ਵੋਟ ਇਕ ਸੱਚੇ ਤੇ ਸੁੱਚੇ ਕਿਰਦਾਰ ਵਾਲੇ ਉਮੀਦਵਾਰ ਨੂੰ ਹੀ ਪਾਓ ਜੋ ਕਿ ਪੰਜਾਬ ਦੀ ਰੱਖਿਆ ਤੇ ਪੰਜਾਬ ਦੇ ਲੋਕਾਂ ਪੈਰਵੀ ਕਰ ਸਕੇ ਤੇ ਇਕ ਸੁਚੱਜਾ ਭਵਿੱਖ ਸਿਰਜ ਸਕੇ, ਪਰ ਇਸ ਗੱਲ ਦਾ ਫੈਸਲਾ ਅੱਜ ਵੋਟਰਾਂ ਦੇ ਹੱਥ ਵਿਚ ਹੀ ਹੈ।

ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਅਤੇ ਵਿਧਾਨ ਸਭਾ ਹਲਕਾ ਧੂਰੀ ਤੋਂ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਬੇਸ਼ੱਕ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜ ਰਹੇ ਹਨ ਪਰ ਉਨ੍ਹਾਂ ਨੇ ਆਪਣੀ ਵੋਟ ਮੋਹਾਲੀ ਵਿਖੇ ਪਾਈ।

ਹਲਕਾ ਕਾਦੀਆਂ ਤੋਂ ਕਾਂਗਰਸ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਪਰਿਵਾਰ ਸਮੇਤ ਵੋਟਿੰਗ ਕੀਤੀ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਸਾਰਿਆਂ ਨੂੰ ਆਪਣੇ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਵੋਟ ਹੀ ਲੋਕਤੰਤਰ ਦੀ ਤਾਕਤ ਹੈ, ਲਿਹਾਜ਼ਾ ਸਾਰਿਆਂ ਨੂੰ ਇਸ ਵੱਡੇ ਤਿਉਹਾਰ ਵਿਚ ਹਿੱਸਾ ਲੈਣਾ ਚਾਹੀਦਾ ਹੈ।

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਗੱਠਜੋੜ ਦੇ ਸਾਂਝੇ ਉਮੀਦਵਾਰ ਸ੍ਰੀ ਅਰਵਿੰਦ ਖੰਨਾ ਸੰਗਰੂਰ ਵਿਖੇ ਆਦਰਸ਼ ਮਾਡਲ ਸਕੂਲ 'ਚ ਆਪਣੀ ਪਤਨੀ ਸ੍ਰੀਮਤੀ ਸੁਮਨ ਖੰਨਾ ਨਾਲ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੁੱਜੇ।

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਜੱਦੀ ਪਿੰਡ ਧਾਰੋਵਾਲੀ ਵਿਖੇ ਆਪਣੇ ਪਰਿਵਾਰ ਸਮੇਤ ਵੋਟ ਪਾਈ ਗਈ।

ਮੋਹਾਲੀ ਵਿਖੇ ਜਿਉਂ ਹੀ ਅੱਜ ਚੋਣਾਂ ਦਾ ਅਮਲ ਸ਼ੁਰੂ ਹੋਇਆ ਤਾਂ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਹਲਕੇ ਦੇ ਸਾਬਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਪਣੀ ਵੋਟ ਆਪਣੇ ਪਰਿਵਾਰ ਸਮੇਤ ਪਾਈ।

ਵਿਧਾਨ ਸਭਾ ਹਲਕਾ ਪੱਟੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਆਪਣੀ ਵੋਟ ਪਾ ਕੇ ਬਾਹਰ ਆਉਦੇ ਹੋਏ।

ਬਸਪਾ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੇ ਆਪਣੇ ਜੱਦੀ ਪਿੰਡ 'ਚ ਪਾਈ ਵੋਟ