ਨਵੀਂ ਦਿੱਲੀ (ਪਾਇਲ) : ਬਾਲੀਵੁੱਡ ਤੋਂ ਇਸ ਵਾਰ ਦੀ ਵੱਡੀ ਖਬਰ ਸਾਹਮਣੇ ਆਈ ਹੈ। ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਦੱਸ ਦਇਏ ਕਿ ਉਹ ਪਿੱਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਸਨ।
ਜਿਸ ਦੌਰਾਨ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ 31 ਅਕਤੂਬਰ 2025 ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਰੁਟੀਨ ਚੈਕਅੱਪ ਲਈ ਦਾਖਲ ਕਰਵਾਇਆ ਗਿਆ ਸੀ। 10 ਨਵੰਬਰ ਨੂੰ ਉਸ ਦੀ ਸਿਹਤ ਗੰਭੀਰ ਹੋ ਗਈ ਸੀ। ਬਾਅਦ ਵਿਚ ਉਸ ਨੂੰ ਘਰ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਦਿੱਗਜ ਅਦਾਕਾਰ ਦਾ ਅੰਤਿਮ ਸੰਸਕਾਰ ਮੁੰਬਈ ਦੇ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।



