CM ਮਾਨ ਦੀ ਅਗਵਾਈ ਹੇਠ NSUI ਪੰਜਾਬ ਦੇ ਮੀਤ ਪ੍ਰਧਾਨ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਿਲ

by jagjeetkaur

ਪੰਜਾਬ ਕਾਂਗਰਸ ਨੂੰ ਅੱਜ ਫ਼ੇਰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। NSUI ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਕਾਂਗਰਸ ਛੱਡ ਕੇ ਆਪ 'ਚ ਸ਼ਾਮਿਲ ਹੋ ਗਏ ਹਨ। ਰਾਹੁਲ ਸ਼ਰਮਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਕਰਾਇਆ। NSUI ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਦੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਨਾਲ ਗੁਰਦਾਸਪੁਰ ਹਲਕੇ 'ਚ 'ਆਪ' ਨੂੰ ਮਜ਼ਬੂਤੀ ਮਿਲੇਗੀ।