ਪੀੜਤ ਪਰਿਵਾਰ ਨੂੰ 34 ਸਾਲ ਬਾਅਦ ਮਿਲਿਆ ਇਨਸਾਫ਼ : ਰਾਣਾ ਗੁਰਜੀਤ ਸਿੰਘ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਨੇ 34 ਸਾਲ ਦੀ ਲੰਬੀ ਲੜਾਈ ਤੋਂ ਬਾਅਦ ਇਨਸਾਫ਼ ਮਿਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਅਜਿਹੇ ਨਾਜ਼ੁਕ ਹਾਲਾਤ 'ਚ ਉਹ ਸਿੱਧੂ ਉਤੇ ਕੋਈ ਹਮਲਾ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਸ਼ਾਇਦ ਪਹਿਲੇ ਅਜਿਹੇ ਪ੍ਰਧਾਨ ਸਨ ਜਿਨ੍ਹਾਂ ਦੀ ਰਹਿਨੁਮਾਈ 'ਚ ਕਾਂਗਰਸ ਪਾਰਟੀ ਇੰਨੀ ਬੁਰੀ ਤਰ੍ਹਾਂ ਹਾਰੀ ਤੇ ਉਹ ਸਿਰਫ਼ ਆਪਣੀ ਸੀਟ ਉਤੇ ਹੀ ਪ੍ਰਚਾਰ ਕਰਨ ਲਈ ਘਿਰ ਗਏ ਤੇ ਬਾਕੀ ਸੀਟਾਂ ਉਤੇ ਪ੍ਰਚਾਰ ਹੀ ਕਰਨ ਨਹੀਂ ਗਏ।

ਜ਼ਿਕਰਯੋਗ ਹੈ ਕਿ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ਵਿੱਚ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਨੂੰ ਲੈ ਕੇ ਸਿੱਧੂ ਨੇ ਸੁਪਰੀਮ ਕੋਰਟ ਦਾ ਦੁਬਾਰਾ ਰੁਖ ਕੀਤਾ ਹੈ।