ਵਿਜੀਲੈਂਸ ਨੇ ਭ੍ਰਿਸ਼ਟਾਚਾਰੀ I AS ਅਧਿਕਾਰੀ ਨੂੰ ਕੀਤਾ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਨਾਲ ਸਬੰਧਤ ਇੱਕ ਹੋਰ ਮਾਮਲੇ 'ਚ ਪੰਜਾਬ ਸਰਕਾਰ ਦੇ ਸੀਨੀਅਰ IAS ਅਧਿਕਾਰੀ ਸੰਜੇ ਪੋਪਲੀ ਨੂੰ ਚੰਡੀਗੜ੍ਹ ਤੋਂ ਅਤੇ ਸੰਜੀਵ ਵਤਸ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਮੁਤਾਬਕ ਕਰਨਾਲ ਦੇ ਰਹਿਣ ਵਾਲੇ ਇਕ ਠੇਕੇਦਾਰ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਪੋਪਲੀ ਖਿਲਾਫ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਧਿਕਾਰੀ ਬਿੱਲਾਂ ਨੂੰ ਕਲੀਅਰ ਕਰਨ ਲਈ ਇੱਕ ਫੀਸਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਸਮੇਂ ਨਵਾਂਸ਼ਹਿਰ 'ਚ ਸੱਤ ਕਰੋੜ ਰੁਪਏ ਦਾ ਸੀਵਰੇਜ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ।

ਇਸ 'ਚ ਉਹ ਇੱਕ ਫੀਸਦੀ ਕਮਿਸ਼ਨ ਦੀ ਮੰਗ ਕਰ ਰਿਹਾ ਸੀ। ਠੇਕੇਦਾਰ ਨੇ ਆਈਏਐਸ ਅਧਿਕਾਰੀ ਦੇ ਸਕੱਤਰ ਵਜੋਂ ਤਾਇਨਾਤ ਸੁਪਰਡੈਂਟ ਪੱਧਰ ਦੇ ਅਧਿਕਾਰੀ ਸੰਜੀਵ ਵਤਸ ਰਾਹੀਂ 3.5 ਲੱਖ ਰੁਪਏ ਦਾ ਭੁਗਤਾਨ ਕੀਤਾ ਸੀ। ਵਿਜੀਲੈਂਸ ਨੇ ਦਾਅਵਾ ਕੀਤਾ ਕਿ ਪੋਪਲੀ ਠੇਕੇਦਾਰ ਤੋਂ ਬਕਾਇਆ 3.5 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਫੋਨ ਕਾਲ ਰਿਕਾਰਡ ਕਰ ਲਈ ਅਤੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ।