ਪੱਤਰ ਪ੍ਰੇਰਕ : ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਾਲਵਿੰਦਰ ਸਿੰਘ ਸਿੱਧੂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਏ.ਆਈ.ਜੀ. ਸਿੱਧੂ 'ਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਅਤੇ ਵਿਜੀਲੈਂਸ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਲੱਗੇ ਹਨ। ਵਿਜੀਲੈਂਸ ਵੱਲੋਂ ਜਦੋਂ ਮਾਲਵਿੰਦਰ ਸਿੰਘ ਸਿੱਧੂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਉਸ ਨੇ ਵੀ ਮੋਬਾਈਲ ਰਾਹੀਂ ਵਿਜੀਲੈਂਸ ਦੀ ਜਾਂਚ ਰਿਕਾਰਡ ਕਰਨ ਦੀ ਕੋਸ਼ਿਸ਼ ਕੀਤੀ।
ਵਿਜੀਲੈਂਸ ਅਧਿਕਾਰੀਆਂ ਨਾਲ ਬਦਸਲੂਕੀ ਕਾਰਨ ਵਿਜੀਲੈਂਸ ਨੂੰ ਪੁਲਸ ਬੁਲਾਉਣੀ ਪਈ, ਜਿਸ ਕਾਰਨ ਮੋਹਾਲੀ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਮੇਂ ਏ.ਆਈ.ਜੀ. ਸਿੱਧੂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।



