ਵਿਜੀਲੈਂਸ ਨੇ ਛਾਪੇਮਾਰੀ ਦੌਰਾਨ ASI ਨੂੰ ਰਿਸ਼ਵਤ ਲੈਦਿਆਂ ਕੀਤਾ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਪੂਰਥਲਾ ਸਿਟੀ ਥਾਣੇ 'ਚ ਵਿਜੀਲੈਂਸ ਨੇ ਛਾਪੇਮਾਰੀ ਦੌਰਾਨ ਇਕ ASI ਨੂੰ ਰਿਸ਼ਵਤ ਲੈਦਿਆਂ ਕਾਬੂ ਕੀਤਾ ਗਿਆ ਹੈ। ਹਿਰਾਸਤ ਵਿੱਚ ਲਏ ASI ਦੀ ਪਛਾਣ ਲਖਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ASI ਵਲੋਂ ਪੈਸਿਆਂ ਦੇ ਲੈਣ ਦੇਣ ਦੇ ਮਾਮਲੇ 'ਚ ਇਕ ਧਿਰ ਕੋਲੋਂ ਰਿਸ਼ਵਤ ਮੰਗੀ ਗਈ ਸੀ । ਪੁਲਿਸ ਨੇ ਛਾਪਾ ਮਾਰ ਕੇ ਲਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ । ਵਿਜੀਲੈਂਸ ਅਧਿਕਾਰੀ ਨੇ ਕਿਹਾ ਕਿ ਗੌਰਵ ਨਾਮ ਦੇ ਵਿਅਕਤੀ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਕਿਸੇ ਨਾਲ ਪੈਸਿਆਂ ਦਾ ਲੈਣ ਦੇਣ ਚੱਲ ਰਿਹਾ ਸੀ। ਜਿਸ ਦੀ ਜਾਂਚ ASI ਲਖਵਿੰਦਰ ਸਿੰਘ ਕਰ ਰਹੇ ਸੀ । ਉਨ੍ਹਾਂ ਨੇ ਇਸ ਮਾਮਲੇ ਨੂੰ ਖਤਮ ਕਰਨ ਲਈ ਪੈਸੇ ਮੰਗੇ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।