ਅਮਰੀਕਾ ‘ਚ ਹੋਈ ਹਿੰਸਾ ਤੇ ਟਰੂਡੋ, ਬੌਰਿਸ ਜਾਨਸਨ ਸਣੇ ਕਈ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਕੀਤੀ ਨਿਖੇਧੀ

by vikramsehajpal

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਲਗਾਤਾਰ ਵਿਵਾਦ ਵਧਦਾ ਹੀ ਜਾ ਰਿਹਾ ਹੈ। ਰਾਸ਼ਟਰਪਤੀ ਡੌਨਾਲਡ ਟਰੰਪ ਦੇ ਸਮਰਥਕਾਂ ਨੇ ਵਾਈਟ ਹਾਊਸ ਤੇ ਕੈਪਿਟੋਲ ਹਿਲਸ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ। ਹੁਣ ਅਮਰੀਕਾ 'ਚ ਹੰਗਾਮੇ ਤੋਂ ਬਾਅਦ ਵਾਸ਼ਿੰਗਟਨ ਡੀਸੀ 'ਚ ਲੌਕਡਾਊਨ ਲਾ ਦਿੱਤਾ ਗਿਆ ਹੈ। ਉੱਥੇ ਹੀ ਟਵਿਟਰ, ਫੇਸਬੁੱਕ ਤੇ ਇੰਸਟਾਗ੍ਰਾਮ ਨੇ ਟਰੰਪ ਦੇ ਅਕਾਊਂਟ ਬਲੌਕ ਕਰ ਦਿੱਤੇ ਹਨ।

ਇਸ ਦੇ ਨਾਲ ਹੀ ਹੁਣ ਭਾਰਤ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਣੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ, ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਸਣੇ ਕਈ ਨੇਤਾਵਾਂ ਨੇ ਟਵਿੱਟਰ 'ਤੇ ਇਸ ਹਮਲੇ ਦੀ ਨਿਖੇਧੀ ਕਰਦਿਆਂ ਅਮਰੀਕਾ ਲਈ ਚਿੰਤਾ ਜ਼ਾਹਿਰ ਕੀਤੀ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵਿੱਟਰ 'ਤੇ ਲਿਖਿਆ, ''ਸਾਡੇ ਗੁਆਂਢੀ ਅਤੇ ਦੋਸਤ, ਅਮਰੀਕਾ 'ਚ ਲੋਕਤੰਤਰ 'ਤੇ ਹੋਏ ਇਸ ਹਮਲੇ ਤੋਂ ਕੈਨੇਡਾ ਕਾਫ਼ੀ ਦੁਖੀ ਅਤੇ ਪਰੇਸ਼ਾਨ ਹੈ। ਹਿੰਸਾ ਕਦੇ ਵੀ ਲੋਕਾਂ ਦੀ ਇੱਛਾ 'ਤੇ ਕਾਬੂ ਪਾਉਣ 'ਚ ਸਫਲ ਨਹੀਂ ਹੋਵੇਗੀ। ਅਮਰੀਕਾ 'ਚ ਲੋਕਤੰਤਰ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਅਤੇ ਇਹੀ ਹੋਵੇਗਾ।