ਨਿਹੰਗ ਸਿੰਘ ਦੇ ਬਾਣੇ ਵਿੱਚ “ਚਿੱਟੇ” ਦਾ ਸੇਵਨ ਕਰਦੇ ਨੌਜਵਾਨ ਦੀ ਵੀਡੀਓ ਵਾਇਰਲ

by jaskamal

ਪੱਤਰ ਪ੍ਰੇਰਕ : ਪੰਜਾਬ ਵਿੱਚ ਲਗਾਤਾਰ ਵਧ ਰਿਹਾ ਨਸ਼ਾ ਇਕ ਵੱਡੀ ਚਿੰਤਾ ਬਣਿਆ ਹੋਇਆ ਹੈ। ਆਏ ਦਿਨ ਨੌਜਵਾਨ ਪੰਜਾਬ ਵਿੱਚ ਵਗ ਰਹੇ ਇਸ ਛੇਵੇਂ ਦਰਿਆ ਵਿੱਚ ਰੁੜ੍ਹਦੇ ਜਾ ਰਹੇ ਹਨ। ਕਈ ਘਰਾਂ ਦੇ ਚਿਰਾਗ ਇਸ ਨਸ਼ੇ ਦੇ ਕਾਰਨ ਬੁਝ ਗਏ ਹਨ।

ਕਈ ਸੁਹਾਗਣਾਂ ਦੇ ਸੁਹਾਗ ਇਸ ਨਸ਼ੇ ਕਾਰਨ ਖਤਮ ਹੋ ਗਏ ਤੇ ਕਈ ਮਾਵਾਂ ਦੇ ਪੁੱਤ ਉਨ੍ਹਾਂ ਤੋਂ ਦੂਰ ਹੋ ਗਏ ਹਨ। ਹਾਲਾਂਕਿ ਸਰਕਾਰ ਦੇ ਮੰਤਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਬਿਆਨਾਂ ਦੇ ਦਾਅਵਿਆਂ ਵਿੱਚ ਇਹ ਗੱਲ ਅਕਸਰ ਸੁਣਨ ਨੂੰ ਮਿਲਦੀ ਹੈ ਕਿ ਪੰਜਾਬ ਵਿਚੋਂ ਨਸ਼ਾ ਜੜ੍ਹੋਂ ਖਤਮ ਕੀਤਾ ਜਾ ਰਿਹਾ ਹੈ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਜਾਪਦੀ ਹੈ।


ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਤੋਂ। ਇਥੇ ਇਕ ਨੌਜਵਾਨ ਦੀ ਚਿੱਟੇ ਦਾ ਸੇਵਨ ਕਰਦੇ ਦੀ ਵੀਡੀਓ ਬਹੁਤ ਤੇਜ਼ੀ ਨਾਲ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਇਸ ਨੌਜਵਾਨ ਨਿਹੰਗ ਸਿੰਘ ਦਾ ਪਹਿਰਾਵੇ ਵਿੱਚ ਦੇਖਿਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਉਕਤ ਨੌਜਵਾਨ ਥਾਣਾ ਡਵੀਜ਼ਨ ਨੰਬਰ-7 ਦੇ ਅਧੀਨ ਚੌਂਕੀ ਤਾਜਪੁਰ ਦੇ ਇਲਾਕੇ ਦਾ ਰਹਿਣ ਵਾਲਾ ਹੈ, ਜਿਸ ’ਤੇ ਕੁੱਝ ਦਿਨ ਪਹਿਲਾਂ ਕੁੱਟਮਾਰ ਅਤੇ ਚੋਰੀ ਦਾ ਕੇਸ ਦਰਜ ਹੋਇਆ ਸੀ ਪਰ ਪੁਲਸ ਨੇ ਹੁਣ ਤੱਕ ਉਸ ਨੂੰ ਫੜ੍ਹਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ।