ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਬਣੇ ਨੰਬਰ 1 ਬੱਲੇਬਾਜ਼

by jaskamal

ਪੱਤਰ ਪ੍ਰੇਰਕ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਇਤਿਹਾਸ ਰਚ ਦਿੱਤਾ ਹੈ। ਕੋਹਲੀ ਨੇ ਅੰਤਰਰਾਸ਼ਟਰੀ ਵਨਡੇ ਕ੍ਰਿਕਟ ਵਿੱਚ ਅਰਧ ਸੈਂਕੜੇ ਲਗਾਏ ਹਨ। ਉਹ ਵਨਡੇ ਫਾਰਮੈਟ 'ਚ 50 ਸੈਂਕੜੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਪਿੱਛੇ ਛੱਡ ਦਿੱਤਾ ਹੈ। ਵਨਡੇ ਕ੍ਰਿਕਟ 'ਚ ਸਚਿਨ ਦੇ ਨਾਂ 49 ਸੈਂਕੜੇ ਸਨ। ਹੁਣ ਵਿਰਾਟ ਕੋਹਲੀ ਨੇ 50 ਸੈਂਕੜੇ ਆਪਣੇ ਨਾਂ ਕਰ ਲਏ ਹਨ।

ਵਿਰਾਟ ਨੇ ਆਈਸੀਸੀ ਵਿਸ਼ਵ ਕੱਪ 2023 ਦੇ ਪਹਿਲੇ ਸੈਮੀਫਾਈਨਲ ਮੈਚ ਵਿੱਚ ਇਹ ਸਫਲਤਾ ਹਾਸਲ ਕੀਤੀ ਹੈ। ਇਹ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਨੇ ਆਪਣੀਆਂ ਪਹਿਲੀਆਂ 50 ਦੌੜਾਂ 56 ਗੇਂਦਾਂ 'ਚ 4 ਚੌਕਿਆਂ ਦੀ ਮਦਦ ਨਾਲ ਪੂਰੀਆਂ ਕੀਤੀਆਂ। 90 ਗੇਂਦਾਂ ਵਿੱਚ 8 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ ਕੋਹਲੀ ਨੇ ਆਪਣਾ 50ਵਾਂ ਸੈਂਕੜਾ ਪੂਰਾ ਕੀਤਾ। ਇਸ ਨਾਲ ਵਿਰਾਟ ਵਨਡੇ ਕ੍ਰਿਕਟ 'ਚ 50 ਸੈਂਕੜੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ।