ਨਵੀਂ ਦਿੱਲੀ (ਪਾਇਲ): ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਨੇ ਵਿਸ਼ਵ ਕੱਪ 2027 ਲਈ ਆਪਣੇ ਕਰੀਅਰ 'ਚ ਵੱਡਾ ਫੈਸਲਾ ਲਿਆ ਹੈ। ਵਿਰਾਟ ਕੋਹਲੀ ਘਰੇਲੂ ਵਨਡੇ ਟੂਰਨਾਮੈਂਟ ਵਿਜੇ ਹਜ਼ਾਰੇ ਟਰਾਫੀ 'ਚ ਖੇਡਣ ਲਈ ਰਾਜ਼ੀ ਹੋ ਗਏ ਹਨ। ਵਿਰਾਟ ਇਸ ਟੂਰਨਾਮੈਂਟ 'ਚ ਦਿੱਲੀ ਲਈ ਮੈਦਾਨ 'ਚ ਉਤਰਨਗੇ। ਇਸ ਤੋਂ ਪਹਿਲਾਂ ਵਿਰਾਟ ਨੇ ਇਸ ਟੂਰਨਾਮੈਂਟ 'ਚ ਨਾ ਖੇਡਣ ਦਾ ਫੈਸਲਾ ਕੀਤਾ ਸੀ ਪਰ ਹੁਣ ਉਨ੍ਹਾਂ ਦੇ ਯੂ-ਟਰਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵਿਰਾਟ ਕੋਹਲੀ ਨੇ 2027 ਵਿਸ਼ਵ ਕੱਪ ਲਈ ਤਿਆਰੀ ਕਰ ਲਈ ਹੈ।
ਦੱਸ ਦੇਈਏ ਕਿ ਬੀਸੀਸੀਆਈ ਨੇ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਨਿਊਜ਼ੀਲੈਂਡ ਖਿਲਾਫ ਸੀਰੀਜ਼ ਤੋਂ ਪਹਿਲਾਂ ਵਿਜੇ ਹਜ਼ਾਰੇ ਟਰਾਫੀ ਵਿੱਚ ਖੇਡਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਘਰੇਲੂ ਕ੍ਰਿਕਟ ਵਿੱਚ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਹੁਣ ਵਿਰਾਟ ਕੋਹਲੀ ਲਗਭਗ 15 ਸਾਲ ਬਾਅਦ ਵਿਜੇ ਹਜ਼ਾਰੇ ਟਰਾਫੀ 'ਚ ਵਾਪਸੀ ਕਰਨ ਲਈ ਤਿਆਰ ਹਨ।



