ਇੰਗਲੈਂਡ ਦੀ ਸੰਸਦ ਵਿੱਚ ਗੂੰਜਿਆ NIA ਵੱਲੋਂ ਕਿਸਾਨਾਂ ਨੂੰ ਨੋਟਿਸ ਭੇਜਣ ਦਾ ਮੁਦਾ

by vikramsehajpal

ਲੰਡਨ (ਦੇਵ ਇੰਦਰਜੀਤ )- ਇੰਗਲੈਂਡ ਦੀ ਲੇਬਰ ਪਾਰਟੀ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਉਥੋਂ ਦੀ ਸੰਸਦ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਸਮਾਜਿਕ ਤੇ ਧਾਰਮਿਕ ਆਗੂਆਂ ਸਮੇਤ ਕੁਝ ਪੱਤਰਕਾਰਾਂ ਨੂੰ ਭਾਰਤ ਦੀ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਨੋਟਿਸ ਭੇਜਣ ’ਤੇ ਚਿੰਤਾ ਪ੍ਰਗਟਾਈ ਹੈ।

ਉਨ੍ਹਾਂ ਸੰਸਦ ਵਿੱਚ ਇਸ ਮੁੱਦੇ ਨੂੰ ਰੱਖਦਿਆਂ ਕਿਹਾ ਕਿ ਭਾਰਤ ਵਿੱਚ ਕਿਸਾਨ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ ਤੇ ਜਦੋਂ ਉਹ 25 ਨਵੰਬਰ ਨੂੰ ਦਿੱਲੀ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਰਸਤੇ ਵਿੱਚ ਰੋਕਿਆ ਗਿਆ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਸਨ। ਸ੍ਰੀ ਢੇਸੀ ਨੇ ਮੰਗ ਕੀਤੀ ਕਿ ਐੱਨਆਈਏ ਵੱਲੋਂ ਭੇਜੇ ਨੋਟਿਸਾਂ ਦਾ ਮੁੱਦਾ ਇੰਗਲੈਂਡ ਦੀ ਸਰਕਾਰ ਭਾਰਤ ਸਰਕਾਰ ਕੋਲ ਉਠਾਏ ਕਿਉਂਕਿ ਇਹ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ।