ਆਸਟ੍ਰੇਲੀਆ ‘ਚ ਚੋਣਾਂ ਲਈ ਵੋਟਿੰਗ ਸ਼ੁਰੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਟ੍ਰੇਲੀਆ 'ਚ ਆਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ। ਦੇਸ਼ ਭਰ ਦੇ ਪੋਲਿੰਗ ਸਟੇਸ਼ਨ ਲੱਖਾਂ ਆਸਟ੍ਰੇਲੀਅਨ ਵੋਟਰਾਂ ਲਈ ਤੱਕ ਖੁੱਲ੍ਹੇ ਰਹਿਣਗੇ। ਬਹੁਮਤ ਵਾਲੀ ਸਰਕਾਰ ਬਣਾਉਣ ਲਈ, ਕਿਸੇ ਪਾਰਟੀ ਨੂੰ ਸੰਸਦ ਦੇ ਹੇਠਲੇ ਸਦਨ, ਪ੍ਰਤੀਨਿਧੀ ਸਭਾ ਵਿੱਚ ਉਪਲਬਧ 151 ਸੀਟਾਂ 'ਚੋਂ ਘੱਟੋ-ਘੱਟ 76 ਸੀਟਾਂ 'ਤੇ ਜਿੱਤ ਹਾਸਲ ਕਰਨੀ ਹੋਵੇਗੀ।

ਪ੍ਰਧਾਨ ਮੰਤਰੀ ਸਕਾਟ ਮੌਰੀਸਨ 'ਤੇ ਵਿਰੋਧੀ ਧਿਰ ਦੇ ਨੇਤਾ ਐਂਥਨੀ ਅਲਬਾਨੀਜ਼ ਇਨ੍ਹਾਂ ਚੋਣਾਂ 'ਚ ਇੱਕ-ਦੂਜੇ ਦੇ ਆਹਮੋ-ਸਾਹਮਣੇ ਹਨ। 36 ਫੀਸਦੀ ਵੋਟਰ ਲੇਬਰ ਪਾਰਟੀ ਨੂੰ ਵੋਟ ਪਾਉਣ ਦਾ ਇਰਾਦਾ ਰੱਖਦੇ ਹਨ, ਜਦਕਿ 35 ਫ਼ੀਸਦੀ ਗੱਠਜੋੜ ਦੇ ਹੱਕ ਵਿੱਚ ਹਨ। ਆਸਟ੍ਰੇਲੀਆ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਵੋਟਿੰਗ ਲਾਜ਼ਮੀ ਹੈ।