ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ 6 ਵਜੇ ਤੱਕ ਚੱਲੇਗਾ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ।

ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ 'ਚ 8 ਲੱਖ 30 ਹਜ਼ਾਰ 56 ਪੁਰਸ਼ ਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ 'ਚ ਸਰਕਾਰ ਬਣਨ ਤੋਂ ਕਰੀਬ 100 ਦਿਨ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ।

ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇCM ਮਾਨ ਦਾ ਗੜ੍ਹ ਰਹੀ ਹੈ। ਮਾਨ ਨੇ ਇੱਥੋਂ 2014 ਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 'ਚ ਜਿੱਤਣ ਵਾਲੇ ਦੇਸ਼ ਭਰ 'ਚੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਮਾਨ ਇਸ ਵਾਰ ਧੂਰੀ ਵਿਸ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ।

ਪਾਰਟੀ ਨੂੰ 117 'ਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੀ ਇੱਥੇ ਚੋਣ ਪ੍ਰਚਾਰ ਕਰ ਚੁੱਕੇ ਹਨ। ‘ਆਪ’ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ।