ਜ਼ਿਮਨੀ ਚੋਣ ਲਈ ਵੋਟਿੰਗ ਹਾਲੇ ਵੀ ਜਾਰੀ, ਹੁਣ ਤੱਕ 17.07 ਫੀਸਦੀ ਹੋਈ ਵੋਟਿੰਗ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਸਵੇਰੇ 8 ਵਜੇ ਤੋਂ ਲੈ ਕੇ 6 ਵਜੇ ਤੱਕ ਹੋਵੇਗੀ, ਉਥੇ ਹੀ ਸਵੇਰੇ ਦੇ 11 ਵਜੇ ਤੱਕ 17.07 ਫੀਸਦੀ ਵੋਟਿੰਗ ਹੋਈ ਹੈ। ਦੱਸਿਆ ਜਾ ਰਿਹਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਪਰਿਵਾਰ ਸਮੇਤ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਦੱਸ ਦਈਏ ਕਿ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਚੋਧਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਹੁਣ ਉਪ ਚੋਣ ਹੋ ਰਹੀ ਹੈ। ਕਾਂਗਰਸ ਲਗਾਤਾਰ 4 ਵਾਰ ਇਥੋਂ ਜਿੱਤਦੀ ਆ ਰਹੀ ਹੈ ।ਦੱਸਣਯੋਗ ਹੈ ਕਿ ਹੁਣ ਕਾਂਗਰਸ ਵਲੋਂ ਸੰਤੋਖ ਚਧੌਰੀ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ ।