ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਈ ਸ਼ੁਰੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਲੋਕ ਲਗਾਤਾਰ ਵੱਡੀ ਗਿਣਤੀ 'ਚ ਵੋਟਾਂ ਪਾਉਣ ਲਈ ਪਹੁੰਚ ਰਹੇ ਹਨ । ਵੋਟਿੰਗ ਦੇ ਪਹਿਲੇ ਘੰਟੇ ਵਿੱਚ 4.36 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਇਸ ਵਾਰ ਹਿਮਾਚਲ ਦੀਆਂ 68 ਸੀਟਾਂ ਤੇ 412 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਚੋਣ ਕਮਿਸ਼ਨ ਅਨੁਸਾਰ ਹਿਮਾਚਲ ਵਿੱਚ 28,54,945 ਪੁਰਸ਼ ਤੇ 27,37,845 ਮਹਿਲਾ ਤੇ 38 ਥਰਡ ਜੈਂਡਰ ਦੇ ਵੋਟਰ ਆਪਣੀ ਵੋਟ ਪਾਉਣਗੇ। ਹਿਮਾਚਲ ਪ੍ਰਦੇਸ਼ ਵਿੱਚ 7,881 ਪੋਲਿੰਗ ਸਟੇਸ਼ਨ ਬਣਾਏ ਗਏ ਹਨ ।

More News

NRI Post
..
NRI Post
..
NRI Post
..