ਪਾਕਿ ਦੀ ਖ਼ੂਨ-ਖ਼ਰਾਬੇ ਵਾਲੀ ਪਹੁੰਚ ਦਾ ਢੁਕਵਾਂ ਜਵਾਬ ਦੇਵਾਂਗੇ: ਰਾਜਨਾਥ

by jaskamal

ਨਿਊਜ਼ ਡੈਸਕ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਪਾਕਿਸਤਾਨ ਦੀ ਭਾਰਤ ਪ੍ਰਤੀ ਹਜ਼ਾਰਾਂ ਜ਼ਖ਼ਮ ਦੇ ਕੇ ਖ਼ੂਨ-ਖ਼ਰਾਬੇ ਵਾਲੀ ਅਪਣਾਈ ਜਾ ਰਹੀ ਪਹੁੰਚ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਗੁਆਂਢੀ ਮੁਲਕ ਜੰਮੂ ਕਸ਼ਮੀਰ 'ਚ ਲਗਾਤਾਰ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ ਪਾਕਿਸਤਾਨ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਕੀਤਾ ਤਾਂ ਇਸ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਰਾਜਨਾਥ ਸਿੰਘ ਬਾਰਾਮੁੱਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੂੰ ਸੰਬੋਧਨ ਕਰ ਰਹੇ ਸਨ। ਰੱਖਿਆ ਮੰਤਰੀ ਇਸ ਕੇਂਦਰੀ ਸਾਸ਼ਿਤ ਪ੍ਰਦੇਸ਼ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਦੋ ਦਿਨ ਦੀ ਯਾਤਰਾ ਦੌਰਾਨ ਇੱਥੇ ਪੁੱਜੇ ਹੋਏ ਹਨ।