ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਦਲਿਆ ਮੌਸਮ, ਔਰੇਂਜ ਅਲਰਟ ਜਾਰੀ

by jagjeetkaur

ਪੰਜਾਬ ਵਿੱਚ ਮੌਸਮ ਬਦਲ ਗਿਆ ਹੈ।ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਗਰਜਣ ਦੀ ਵੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ, ਜੌਗਿੰਗ ਜਾਂ ਸੈਰ ਆਦਿ ਤੋਂ ਬਚਣਾ ਚਾਹੀਦਾ ਹੈ। ਨਾਲ ਹੀ ਫਸਲਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਲੁਧਿਆਣਾ, ਨਾਭਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਜਪੁਰਾ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਨਿਹਾਲ ਸਿੰਘ ਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ ਵਿੱਚ ਮੌਸਮ ਵਿੱਚ ਬਦਲਾਅ ਹੋਣ ਦੀ ਸੰਭਾਵਨਾ ਹੈ।