
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੱਜ ਸਵੇਰੇ ਤੋਂ ਹੀ ਪੰਜਾਬ ਤੇ ਚੰਡੀਗੜ੍ਹ 'ਚ ਠੰਡ ਤੇ ਸੰਘਣੀ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰੇ ਧੁੰਦ ਨੇ ਆਵਾਜਾਈ 'ਤੇ ਕਾਫੀ ਪ੍ਰਭਾਵ ਪਿਆ ਹੈ। ਲੋਕਾਂ ਵਲੋਂ ਸੰਘਣੀ ਧੁੰਦ ਕਾਰਨ ਆਵਾਜਾਈ ਦੀ ਰਫ਼ਤਾਰ ਨੂੰ ਹੋਲੀ ਕਰ ਲਿਆ ਗਿਆ ਤਾਂ ਜੋ ਕੋਈ ਹਾਦਸਾ ਨਾ ਵਾਪਸ ਸਕੇ। ਦੱਸ ਦਈਏ ਕਿ ਕਈ ਰੇਲਗੱਡੀਆਂ ਆਪਣੇ ਨਿਰਧਾਰਿਤ ਸਮੇ ਤੋਂ ਦੇਰੀ ਨਾਲ ਚੱਲ ਰਹੀਆਂ ਹਨ ।

ਕੜਾਕੇ ਦੀ ਧੁੰਦ ਨੂੰ ਦੇਖਦੇ ਕਈ ਹਵਾਈ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ । ਜਿਸ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਠੰਡ ਕਾਰਨ ਆਮ ਲੋਕਾਂ ਦਾ ਜਨਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ , ਉੱਥੇ ਹੀ ਠੰਡ ਤੇ ਧੁੰਦ ਫਸਲਾਂ ਲਈ ਫਾਇਦੇਮੰਦ ਹਨ । ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਅਨੁਸਾਰ ਠੰਡ ਦੀ ਤੀਬਰਤਾ ਹੁਣ ਘੱਟ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼, ਉਤਰਾਖੰਡ ਵਿੱਚ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਹੋਰ ਖਬਰਾਂ
Rimpi Sharma
Rimpi Sharma