Weather Update: ਫਿਰ ਵਿਗੜੇਗਾ ਮੌਸਮ ਦਾ ਮਿਜ਼ਾਜ, 12 ਤੇ 13 ਜਨਵਰੀ ਨੂੰ ਇਨ੍ਹਾਂ ਇਲਾਕਿਆਂ ‘ਚ ਹੋਵੇਗੀ ਬਾਰਿਸ਼

by

ਮੌਸਮ ਦੀ ਰਿਪੋਰਟ: ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ 12 ਤੇ 13 ਜਨਵਰੀ ਨੂੰ ਬਾਰਿਸ਼ ਮੁੜ ਦਸਤਕ ਦੇ ਸਕਦੀ ਹੈ। ਮੌਸਮ ਵਿਭਾਗ (India Meterological Department, IMD) ਮੁਤਾਬਿਕ ਪੱਛਮੀ ਹਿਮਾਲਿਆਈ ਰੀਜਨ 'ਚ 11 ਜਨਵਰੀ ਨੂੰ ਪੱਛਮੀ ਗੜਬੜੀ ਵਾਲੀਆਂ ਪੌਣਾਂ ਸਰਗਰਮ ਹੋਣਗੀਆਂ ਜਿਸ ਨਾਲ ਜੰਮੂ-ਕਸ਼ਮਰ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ 12 ਤੇ 13 ਜਨਵਰੀ ਨੂੰ ਬਾਰਿਸ਼ ਹੋ ਸਕਦੀ ਹੈ।

ਨਿਊਜ਼ ਏਜੰਸੀ ਏਐੱਨਆਈ ਨੇ ਮੌਸਮ ਵਿਭਾਗ ਦੇ ਹਵਾਲੇ ਤੋਂ ਦੱਸਿਆ ਹੈ ਕਿ ਹਿਮਾਚਲ ਪ੍ਰਦੇਸ਼ Himachal Pradesh Weather ਦੇ ਕੁਝ ਇਲਾਕਿਆਂ 'ਚ ਵੀ 13 ਜਨਵਰੀ ਨੂੰ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ। ਇਹੀ ਨਹੀਂ ਤਾਮਿਲਨਾਡੂ, ਪੁੱਡੂਚੇਰੀ, ਕਰਾਈਕਲ ਤੇ ਕੇਰਲ 'ਚ ਅੱਜ ਵੀ ਬਾਰਿਸ਼ ਸੰਭਵ ਹੈ। ਇਨ੍ਹਾਂ ਖੇਤਰਾਂ ਤੋਂ ਇਲਾਵਾ ਆਂਧਰ ਪ੍ਰਦੇਸ਼ ਤੇ ਦੱਖਣੀ ਆਂਤਰਿਕ ਕਰਨਾਟਕ 'ਚ ਵੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਦੇ ਆਲ ਇੰਡੀਆ ਬੁਲੇਟਿਨ all india weather warning bulleting 'ਚ ਕਿਹਾ ਗਿਆ ਹੈ ਕਿ ਹਰਿਆਣਾ ਤੇ ਪੰਜਾਬ ਦੇ ਕੁਝ ਇਲਾਕਿਆਂ 'ਚ ਸੀਤ ਲਹਿਰ ਦਾ ਕਹਿਰ ਵੀ ਦੇਖਿਆ ਜਾ ਸਕਦਾ ਹੈ। ਇਹੀ ਨਹੀਂ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰਾਖੰਡ, ਮੱਧ ਪ੍ਰਦੇਸ਼, ਓਡੀਸ਼ਾ, ਗੰਗੇਟਿਕ, ਪੱਛਮੀ ਬੰਗਾਲ ਦੇ ਕੁਝ ਇਲਾਕਿਆਂ 'ਚ ਅਗਲੇ ਦੋ ਦਿਨਾਂ ਤਕ ਧੁੰਦ ਲੋਕਾਂ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ।

ਮੌਸਮ ਦਾ ਹਾਲ ਦੱਸਣ ਵਾਲੀ ਨਿੱਜੀ ਏਜੰਸੀ ਸਕਾਈਮੈੱਟ ਵੈਦਰ ਦੀ ਰਿਪੋਰਟ ਮੁਤਾਬਿਕ, ਉੱਤਰੀ-ਪੱਛਮੀ ਤੇ ਮੱਧ ਭਾਰਤ ਦੇ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ 'ਚ ਹੋਰ ਗਿਰਾਵਟ ਆ ਸਕਦੀ ਹੈ। ਉੱਤਰੀ ਰਾਜਸਥਾਨ ਦੇ ਕੁਝ ਸ਼ਹਿਰਾਂ 'ਚ ਸੀਤ ਲਹਿਰ ਸ਼ੁਰੂ ਹੋ ਸਕਦੀ ਹੈ ਜਦਕਿ ਪੰਜਾਬ ਤੇ ਹਰਿਆਣਾ 'ਚ ਇਕ-ਦੋ ਥਾਵਾਂ 'ਤੇ ਕੋਲਡ ਡੇਅ ਦੀ ਸਥਿਤੀ ਰਹਿਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲਿਆ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਬਰਫ਼ਬਾਰੀ ਦਰਜ ਕੀਤੀ ਗਈ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ 20 ਸੈਂਟੀਮੀਟਰ ਬਰਫ਼ਬਾਰੀ ਦਰਜ ਕੀਤੀ ਗਈ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।