Weather Updates : ਪੰਜਾਬ ‘ਚ ਗਰਮੀ ਨੇ ਅੱਠ ਸਾਲਾਂ ਦੇ ਰਿਕਾਰਡ ਤੋੜੇ

by jaskamal

ਨਿਊਜ਼ ਡੈਸਕ : ਪੰਜਾਬ 'ਚ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ। ਇਥੇ ਗਰਮੀ ਨੇ ਪਿਛਲੇ ਅੱਠ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿਖੇ ਗਰਮੀ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ਤੇ ਜਲੰਧਰ 'ਚ ਅੱਜ ਤਾਪਮਾਨ ਕ੍ਰਮਵਾਰ 46.1 ਤੇ 46.2 ਡਿਗਰੀ ਰਿਹਾ ਜਦਕਿ ਲੁਧਿਆਣਾ ਵਿਚ ਤਾਪਮਾਨ 45.5 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ ਅੱਠ ਡਿਗਰੀ ਵੱਧ ਹੈ।

ਮੌਸਮ ਵਿਭਾਗ ਅਨੁਸਾਰ ਸੋਮਵਾਰ ਸ਼ਾਮ ਤੇ ਮੰਗਲਵਾਰ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਪਰ ਇਹ ਰਾਹਤ ਅਸਥਾਈ ਹੋਵੇਗੀ। ਇਸ ਤੋਂ ਬਾਅਦ ਮੁੜ ਗਰਮੀ ਵਧੇਗੀ। ਮੌਸਮ ਵਿਭਾਗ ਅਨੁਸਾਰ 31 ਮਈ ਤਕ ਗਰਮੀ ਹੋਰ ਵਧੇਗੀ।

More News

NRI Post
..
NRI Post
..
NRI Post
..