ਅੱਜ ਦਾ ਹੁਕਮਨਾਮਾ; ਬੁੱਧਵਾਰ, ੧੨ ਫੱਗਣ (ਸੰਮਤ ੫੫੩ ਨਾਨਕਸ਼ਾਹੀ)

by jaskamal

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ 

ਅਰਥ : ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਪ੍ਰਭੂ! ਮੈਨੂੰ ਇਹੋ ਜਿਹੀ ਅਕਲ ਬਖਸ਼ ਕੇ ਮੈਂ ਗੁਰੂ ਦੀ (ਦੱਸੀ) ਸੇਵਾ ਕਰਦਾ ਰਹਾਂ, ਗੁਰੂ ਦੇ ਚਰਨਾ ਦਾ ਆਸਰਾ ਫੜੀ ਰੱਖਾਂ। (ਇਹ ਆਸਰਾ) ਮੈਨੂੰ ਰਾਤ-ਭਰ ਦਿਨ ਦੇ ਸਮੇਂ ਲਈ ਭੀ ਨਾਹ ਭੁੱਲੇ ।ਰਹਾਉ।