ਅਫਗਾਨਿਸਤਾਨ ਤੋਂ ਭਾਰਤ ਆਈ 11 ਸਿੱਖਾਂ ਦਾ ਸਵਾਗਤ

by jaskamal

ਨਿਊਜ਼ ਡੈਸਕ: ਬੀਤੇ ਦਿਨੀਂ ਹੋਏ ਅੱਤਵਾਦੀ ਹਮਲੇ ਕਾਰਨ ਅਫਗਾਨਿਸਤਾਨ ਤੋਂ ਅੱਜ ਭਾਰਤ ਪੁੱਜੇ 11 ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਉਨ੍ਹਾਂ ਦੇ ਹਵਾਈ ਸਫਰ ਦਾ ਖਰਚ ਅਦਾ ਕੀਤਾ ਗਿਆ, ਦਿੱਲੀ ਹਵਾਈ ਅੱਡੇ ’ਤੇ ਉਚੇਚੇ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੀਤ ਸਕੱਤਰ ਸਿਮਰਜੀਤ ਸਿੰਘ, ਬੀਬੀ ਰਣਜੀਤ ਕੌਰ ਦਿੱਲੀ ਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸਮਾਣਾ ਨੇ ਅਫਗਾਨੀ ਸਿੱਖਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੰਭਵ ਮੱਦਦ ਦਾ ਭਰੋਸਾ ਦਿੱਤਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਗੇ, ਉਨ੍ਹਾਂ ਦੇ ਹਵਾਈ ਖਰਚ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ। ਇਸੇ ਤਹਿਤ ਹੀ ਭਾਰਤ ਪੁੱਜੇ 11 ਅਫਗਾਨੀ ਸਿੱਖਾਂ ਦੇ ਪਹਿਲੇ ਜਥੇ ਲਈ 2 ਲੱਖ 86 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।