ਬੇਟੀ ਦੀ ਤਸਵੀਰ ਵਾਇਰਲ ਹੋਣ ‘ਤੇ ਅਨੁਸ਼ਕਾ ਸ਼ਰਮਾ ਨੇ ਕਿਹਾ: ਕਿਰਪਾ ਇਸ ਨੂੰ ਇਥੇ ਹੀ ਰੋਕ ਦਵੋ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਧੀ ਵਾਮਿਕਾ ਦਾ ਚਿਹਰਾ ਪਹਿਲੀ ਵਾਰ ਦੁਨੀਆ ਦੇ ਸਾਹਮਣੇ ਆਇਆ। ਵਾਮਿਕਾ ਦੀਆਂ ਤਸਵੀਰਾਂ ਅਤੇ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਵਾਮਿਕਾ ਇੱਕ ਸਾਲ ਦੀ ਹੈ ਅਤੇ ਜੋੜੇ ਨੇ ਅਜੇ ਤੱਕ ਧੀ ਦਾ ਚਿਹਰਾ ਨਹੀਂ ਦਿਖਾਇਆ ਸੀ।

ਅਨੁਸ਼ਕਾ ਸ਼ਰਮਾ ਨੇ ਇਸ ਨਾਲ ਸਬੰਧਤ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਪੋਸਟ ਪਾਈ ਹੈ। ਅਨੁਸ਼ਕਾ ਸ਼ਰਮਾ ਨੇ ਇੰਸਟਾ ਪੋਸਟ 'ਚ ਲਿਖਿਆ, 'ਹੈਲੋ ਦੋਸਤੋ, ਸਾਨੂੰ ਅਹਿਸਾਸ ਹੋਇਆ ਕਿ ਸਾਡੀ ਬੇਟੀ ਦੀ ਤਸਵੀਰ ਪਿਛਲੇ ਦਿਨੀਂ ਸਟੇਡੀਅਮ 'ਚ ਕੈਪਚਰ ਕੀਤੀ ਗਈ ਸੀ ਅਤੇ ਹੁਣ ਇਸ ਨੂੰ ਇੰਟਰਨੈੱਟ 'ਤੇ ਤੇਜ਼ੀ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਸਾਰਿਆਂ ਨੂੰ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਸਾਨੂੰ ਨਹੀਂ ਪਤਾ ਸੀ ਕਿ ਕੈਮਰਾ ਸਾਡੇ 'ਤੇ ਸੀ। ਸਾਡੀ ਅਪੀਲ ਹੈ ਕਿ ਇਸ ਨੂੰ ਇੱਥੇ ਹੀ ਰੋਕ ਦਿੱਤਾ ਜਾਵੇ। ਕ੍ਰਿਕਟਰ ਵਿਰਾਟ ਕੋਹਲੀ ਨੇ ਵੀ ਅਨੁਸ਼ਕਾ ਦੀ ਇਸ ਪੋਸਟ ਨੂੰ ਆਪਣੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤਾ ਹੈ।

More News

NRI Post
..
NRI Post
..
NRI Post
..