ਧੀ ਨੇ ਸਹੁਰੇ ਘਰ ਕਲੇਸ਼ ਹੋਇਆ ਤਾਂ ਫੋਨ ਕਰ ਬੁਲਾਏ ਮਾਪੇ, ਫਿਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਮਰਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਰਾਤ ਬਾਈਪਾਸ 'ਤੇ 2 ਕਾਰਾਂ ਦੀ ਆਪਸ 'ਚ ਟੱਕਰ ਹੋਣ ਕਾਰਨ ਇਕ ਭਿਆਨਕ ਹਾਦਸਾ ਵਾਪਰ ਗਿਆ । ਇਸ ਹਾਦਸੇ ਦੌਰਾਨ ਇਕੋ ਪਰਿਵਾਰ ਦੇ 3 ਜੀਆਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ ਜਦਕਿ 4 ਵਿਅਕਤੀ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਡਾਕਟਰਾਂ ਵਲੋਂ ਜਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮਾਛੀਵਾੜਾ ਦੇ ਨਿਵਾਸੀ ਇਕ ਪਰਿਵਾਰ ਦੀ ਲੜਕੀ ਪ੍ਰੀਤੀ ਸਮਰਾਲਾ ਕੋਲ ਪਿੰਡ ਸਿਹਾਲਾ ਵਿਖੇ ਵਿਆਹੀ ਹੋਈ ਸੀ। ਜਿਸ ਦਾ ਦੇਰ ਰਾਤ ਸਹੁਰੇ ਘਰ ਕਲੇਸ਼ ਹੋ ਗਿਆ ਤੇ ਉਸ ਨੇ ਆਪਣੇ ਮਾਪਿਆਂ ਨੂੰ ਫੋਨ ਕਰਕੇ ਬੁਲਾ ਲਿਆ। ਪ੍ਰੀਤੀ ਦਾ ਪੇਕਾ ਪਰਿਵਾਰ ਜਿਸ 'ਚ ਉਸ ਦੀ ਮਾਤਾ,ਚਾਚਾ- ਚਾਚੀ ਤੇ ਇਕ ਹੋਰ ਗੁਆਂਢੀ ਕਾਰ 'ਚ ਸਵਾਰ ਹੋ ਕੇ ਰਾਤ ਆਪਣੀ ਧੀ ਦੇ ਸਹੁਰੇ ਘਰ ਪਹੁੰਚੇ ਤੇ ਉਥੇ ਆਪਣੀ ਧੀ ਨੂੰ ਲੈ ਕੇ ਵਾਪਸ ਘਰ ਪਰਤ ਰਹੇ ਸੀ। ਇਸ ਦੌਰਾਨ ਹੀ ਬਾਈਪਾਸ ਕੋਲ ਕਾਰ ਦਾ ਭਿਆਨਕ ਹਾਦਸਾ ਹੋ ਗਿਆ। ਮੌਕੇ ਤੇ ਹੀ 3 ਲੋਕਾਂ ਦੀ ਮੌਤ ਹੋ ਗਈ ਜਦਕਿ 4 ਲੋਕੁ ਜਖ਼ਮੀ ਹੋ ਗਏ।