ਜਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਆਸ਼ਕ ਨੇ ਕੀਤਾ ਇਹ ਵੱਡਾ ਕਾਰਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਕੁੜੀ ਵਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਇੱਕ ਸਿਰਫਿਰੇ ਆਸ਼ਕ ਨੇ ਕੁੜੀ ਨੂੰ ਗੈਂਗਸਟਰ ਤੋਂ ਫੋਨ ਕਰਕੇ ਧਮਕੀ ਦਿਵਾਈ ਤੇ 50 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ। ਪੁਲਿਸ ਨੇ ਕੁੜੀ ਦੇ ਬਿਆਨਾਂ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ । ਦੱਸਿਆ ਜਾ ਰਿਹਾ ਗ੍ਰੀਨ ਐਵੀਨਿਊ ਦੀ ਰਹਿਣ ਵਾਲੀ ਕੁੜੀ ਨੇ ਪੁਲਿਸ ਨੂੰ ਸ਼ਿਕਾਇਤ 'ਚ ਦੱਸਿਆ ਕਿ ਦੋਸ਼ੀ ਸਾਹਿਲ 2018 ਵਿੱਚ ਉਸ ਦੇ ਨਾਲ ਕਾਲਜ 'ਚ ਪੜ੍ਹਦਾ ਸੀ ।

ਬਾਅਦ 'ਚ ਦੋਸ਼ੀ ਨੇ ਉਸ ਨੂੰ ਵਿਆਹ ਕਰਵਾਉਣ ਲਈ ਕਿਹਾ ਪਰ ਉਸ ਨੇ ਮਨ੍ਹਾਂ ਕਰ ਦਿੱਤਾ ।ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ । ਹੁਣ ਕੁੜੀ ਨੂੰ ਫੋਨ ਰਾਹੀਂ ਧਮਕੀਆਂ ਆ ਰਹੀਆਂ ਹਨ ਤੇ 50 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ । ਕੁੜੀ ਨੇ ਕਿਹਾ ਫੋਨ ਕਰਨ ਵਾਲੇ ਨੇ ਖੁਦ ਨੂੰ ਗੈਂਗਸਟਰ ਦੱਸ ਕੇ ਧਮਕੀਆਂ ਦਿੱਤੀਆਂ ਤੇ ਪੈਸੇ ਨਾ ਦੇਣ ਤੇ ਜਾਨੋ ਮਾਰਨ ਦੀ ਧਮਕੀ ਦਿੱਤੀ । ਕੁੜੀ ਨੇ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਉਕਤ ਫੋਨ ਕਰਨ ਵਾਲਾ ਸਾਹਿਲ ਹੀ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।