WHO ਨੇ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਿਹਤ ਦੇ ਹੋਰ ਪਹਿਲੂਆਂ 'ਤੇ ਵੀ ਵਿਚਾਰ ਕੀਤਾ ਹੈ। ਇਸ ਆਧਾਰ 'ਤੇ ਸਲਾਹ ਦਿੱਤੀ ਗਈ ਹੈ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮਾਸਕ ਵਰਤਣ ਦੀ ਲੋੜ ਨਹੀਂ ਹੈ। ਇਹ ਫੈਸਲਾ ਬੱਚਿਆਂ ਦੇ ਮਾਸਕ ਪਹਿਣਨ ਦੀ ਸਮਰੱਥਾ ਨੂੰ ਧਿਆਨ 'ਚ ਰੱਖ ਕੇ ਲਿਆ ਗਿਆ ਹੈ।ਦੁਨੀਆਂ 'ਚ ਵਧਦੇ ਕੋਰੋਨਾ ਵਾਇਰਸ ਦੇ ਪ੍ਰਭਾਵ ਦਰਮਿਆਨ ਵਿਸ਼ਵ ਸਿਹਤ ਸੰਗਠਨ (WHO) ਨੇ ਬੱਚਿਆਂ ਲਈ ਮਾਸਕ ਪਹਿਣਨ ਬਾਰੇ ਗਾਈਡਲਾਈਨਸ ਅਪਡੇਟ ਕੀਤੀਆਂ ਹਨ।
ਮਾਸਕ ਉਸ ਸਮੇਂ ਪਹਿਣਨਾ ਚਾਹੀਦਾ ਹੈ ਜਦੋਂ ਬੱਚੇ ਦੇ ਇਲਾਕੇ 'ਚ ਕੋਵਿਡ-19 ਦਾ ਪ੍ਰਸਾਰ ਤੇਜ਼ ਹੋਵੇ।12 ਸਾਲ ਦੀ ਉਮਰ ਦੇ ਬੱਚਿਆਂ ਨੂੰ ਮਾਸਕ ਪਹਿਣਨਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਵੀ ਵੱਡਿਆਂ ਵਾਂਗ ਗਾਈਡਲਾਈਨਸ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ 6 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਲਈ WHO ਦਾ ਕਹਿਣਾ ਹੈ ਕਿ ਉਨ੍ਹਾਂ ਥਾਵਾਂ 'ਤੇ ਮਾਸਕ ਪਾਉਣ ਜਿੱਥੇ ਕੋਰੋਨਾ ਦੀ ਇਨਫੈਕਸ਼ਨ ਜ਼ਿਆਦਾ ਹੋਵੇ।


