2 ਮਾਸੂਮ ਬੱਚਿਆਂ ਸਾਹਮਣੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿੱਥੇ ਇੱਕ ਵਿਅਕਤੀ ਨੇ ਆਪਣੇ 2 ਮਾਸੂਮ ਬੱਚਿਆਂ ਸਾਹਮਣੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ । ਦੱਸਿਆ ਜਾ ਰਿਹਾ ਵਿਅਕਤੀ ਨੇ ਆਪਣੀ ਪਤਨੀ ਨੂੰ ਕਰੰਟ ਲੈ ਕੇ ਮਾਰ ਦਿੱਤਾ । ਇਸ ਤੋਂ ਬਾਅਦ ਕਮਰੇ 'ਚ ਦਫ਼ਨਾ ਦਿੱਤਾ। ਇੱਕ ਵਿਅਕਤੀ ਮੁਹੰਮਦ ਨੇ ਉਮਾ ਸ਼ਰਮਾ ਨੂੰ ਆਪਣੇ ਪ੍ਰੇਮ ਜਾਲ 'ਚ ਫਸਾ ਕੇ ਉਸ ਨਾਲ ਵਿਆਹ ਕਰਵਾ ਲਿਆ ਸੀ।

ਮੁਹੰਮਦ ਨੇ ਵਿਆਹ ਤੋਂ ਬਾਅਦ ਉਸ ਨਾਮ ਬਦਲ ਕੇ ਅਕਸ਼ਾ ਰੱਖ ਦਿੱਤਾ । ਦੋਵਾਂ ਦੇ 2 ਬੱਚੇ ਵੀ ਸਨ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਹੀ ਦੋਵਾਂ ਵਿਚਾਲੇ ਕਿਸੇ ਗਲੇ ਨੂੰ ਲੈ ਕੇ ਲੜਾਈ ਹੋਈ ਸੀ। ਇਸ ਦੌਰਾਨ ਹੀ ਮੁਹੰਮਦ ਨੇ ਉਸ ਨੂੰ ਬਿਜਲੀ ਦਾ ਕਰੰਟ ਲੈ ਕੇ ਮਾਰ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ।