ਗਾਇਕ ਯੋ ਯੋ ਹਨੀ ਸਿੰਘ ਖ਼ਿਲਾਫ ਪਤਨੀ ਵਲੋਂ ਘਰੇਲੂ ਹਿੰਸਾ ਦਾ ਮਾਮਲਾ ਦਰਜ

by vikramsehajpal

ਦਿੱਲੀ (ਦੇਵ ਇੰਦਰਜੀਤ) : ਫਿਲਮ ਇੰਡਸਟਰੀ ਦੇ ਮਸ਼ਹੂਰ ਰੈਪਰ ਤੇ ਗਾਇਕ ਯੋ ਯੋ ਹਨੀ ਸਿੰਘ ਖ਼ਿਲਾਫ ਘਰੇਲੂ ਹਿੰਸਾ ਦਾ ਮਾਮਲਾ ਦਰਜ ਹੋਇਆ ਹੈ। ਹਨੀ ਸਿੰਘ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਨੇ ਇਹ ਕੇਸ ਦਰਜ ਕਰਵਾਇਆ ਹੈ। ਸ਼ਾਲਿਨੀ ਨੇ ‘ਘਰੇਲੂ ਹਿੰਸਾ ਤੋਂ ਮਹਿਲਾ ਸੁਰੱਖਿਆ ਐਕਟ 2005’ ਅਧੀਨ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਆਪਣੇ ਪਤੀ ਹਨੀ ਸਿੰਘ ਖ਼ਿਲਾਫ ਪਟੀਸ਼ਨ ਦਾਇਰ ਕੀਤੀ ਹੈ।

ਤੀਸ ਹਜ਼ਾਰੀ ਕੋਰਟ ਦੀ ਮੁੱਖ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨੀਆ ਸਿੰਘ ਸਾਹਮਣੇ ਅੱਜ ਯਾਨੀ 3 ਅਗਸਤ ਨੂੰ ਮਾਮਲਾ ਦਰਜ ਕਰਵਾਇਆ ਗਿਆ। ਸ਼ਾਲਿਨੀ ਵੱਲੋਂ ਕੇਸ ਦਰਜ ਕਰਵਾਉਣ ਤੋਂ ਬਾਅਦ ਮੈਟਰੋਪਾਲਿਟਨ ਮੈਜਿਸਟ੍ਰੇਟ ਤਾਨੀਆ ਸਿੰਘ ਵੱਲੋਂ ਗਾਇਕ ਤੇ ਐਕਟਰ ਹਨੀ ਸਿੰਘ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਹਨੀ ਸਿੰਘ ਨੂੰ ਨੋਟਿਸ ਜਾਰੀ ਕਰ ਕੇ ਇਸ ਮਾਮਲੇ ’ਚ ਉਨ੍ਹਾਂ ਦਾ ਜਵਾਬ ਤਲਬ ਕੀਤਾ ਗਿਆ ਹੈ। ਹਨੀ ਸਿੰਘ ਨੂੰ ਅਦਾਲਤ ਨੇ 28 ਅਗਸਤ ਤਕ ਆਪਣਾ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ।

More News

NRI Post
..
NRI Post
..
NRI Post
..