100 ਸੀਟਾਂ ਤੋਂ ਵੱਧ ਸੀਟਾਂ ਤੇ ਜਿੱਤ ਹਾਸਲ ਕਰਕੇ ਨਵਾਂ ਇਤਿਹਾਸ ਸਿਰਜਿਆ ਜਾਵੇਗਾ: ਫਫੜੇ

by vikramsehajpal

ਬੁਢਲਾਡਾ (ਕਰਨ) : ਸ਼੍ਰੌਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਲਈ ਪਵਿੱਤਰ ਗਠਜੋੜ ਕਰਕੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ ਸੋਚਣ ਲਈ ਮਜਬੂਤ ਕਰ ਦਿੱਤਾ ਹੈ ਕਿ ਇਹ ਦੋਵੇਂ ਹੀ ਪਾਰਟੀਆਂ ਪੰਜਾਬ ਦੀ ਖੁਸ਼ਹਾਲੀ ਲਈ ਨਵਾਂ ਇਤਿਹਾਸ ਸਿਰਜਣ ਦਾ ਕਦਮ ਪੁੱਟਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ਼੍ਰੌਮਣੀ ਅਕਾਲੀ ਦਲ ਜਿਲ੍ਹਾ ਮਾਨਸਾ ਦਿਹਾਤੀ ਦੇ ਪ੍ਰਧਾਨ ਗੁਰਮੇਲ ਸਿੰਘ ਫਫੜੇ ਅਤੇ ਸ਼੍ਰੌਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਸੇਵਾਦਾਰ ਡਾ: ਨਿਸ਼ਾਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੋਵੇਂ ਪਾਰਟੀਆਂ ਦੇ ਆਗੂ ਅਤੇ ਵਰਕਰ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਤੋਂ ਪਹਿਲਾਂ ਦੋਵੇਂ ਸਿਆਸੀ ਪਾਰਟੀਆਂ ਦਾ ਗਠਜੋੜ ਪੰਜਾਬ ਦੀ ਧਰਤੀ ਤੇ ਹੋਇਆ ਸੀ ਤਾਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਸੀ। ਉਸੇ ਹੀ ਤਰਜ ਦੇ ਅਧਾਰ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 100 ਸੀਟਾਂ ਤੋਂ ਵੱਧ ਜਿੱਤ ਕੇ ਦੋਵੇਂ ਪਾਰਟੀਆਂ ਪੰਜਾਬ ਵਿੱਚ ਨਵਾਂ ਇਤਿਹਾਸ ਸਿਰਜਣਗੀਆਂ। ਇਸ ਮੌਕੇ ਬਲਵਿੰਦਰ ਸਿੰਘ ਪਟਵਾਰੀ, ਜਥੇਦਾਰ ਤਾਰਾ ਸਿੰਘ ਬੁਢਲਾਡਾ, ਜਥੇਦਾਰ ਕਰਮਜੀਤ ਸਿੰਘ ਮਾਘੀ, ਬਹੁਜਨ ਸਮਾਜ ਪਾਰਟੀ ਦੇ ਕੁਲਦੀਪ ਸਿੰਘ ਸਰਦੂਲਗੜ੍ਹ, ਬਹੁਜਨ ਸਮਾਜ ਪਾਰਟੀ ਦੇ ਸ਼ੇਰ ਸਿੰਘ ਸ਼ੇਰਾ, ਯੂਥ ਅਕਾਲੀ ਦਲ ਜਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਨਗਰ ਕੋਂਸਲ ਦੇ ਪ੍ਰਧਾਨ ਸੁਖਪਾਲ ਸਿੰਘ, ਚੰਦਨ ਸਿੰਘ, ਰਾਜਿੰਦਰ ਸਿੰਘ ਝੰਡਾ, ਚੇਅਰਮੈਨ ਸ਼ਮਸ਼ੇਰ ਸਿੰਘ ਗੁੜੱਦੀ, ਜਸਵੀਰ ਸਿੰਘ ਜੱਸੀ, ਦਿਲਰਾਜ ਸਿੰਘ ਰਾਜੂ, ਅਮਰਜੀਤ ਸਿੰਘ ਚੰਦਨ, ਗੁਰਮੇਲ ਸਿੰਘ ਬੋੜਾਵਾਲ, ਬਲਵੀਰ ਸਿੰਘ, ਬੂਟਾ ਸਿੰਘ, ਗੁਰਦੀਪ ਮਾਖਾ, ਕੱਕੂ ਨਿਆਰੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।