ਮੂਸੇਵਾਲਾ ਕਤਲ ਮਾਮਲੇ ‘ਚ ਮਹਾਰਾਸ਼ਟਰ ਦੇ ਇਕ ਗੈਂਗਸਟਰ ਨਾਲ ਜੁੜੇ ਤਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਗੋਲ਼ੀਆਂ ਮਾਰ ਕਰ ਕਤਲ ਕੀਤਾ ਗਿਆ ਸੀ । ਇਸ ਮਾਮਲੇ ਦੀ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹੁਣ ਇਸ ਦੇ ਤਾਰ ਮਹਾਰਾਸ਼ਟਰ ਦੇ ਗੈਂਗਸਟਰ ਅਰੁਣ ਗਵਲੀ ਗੈਂਗ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ । ਦੱਸ ਦਈਏ ਕਿ ਅਰੁਣ ਗਵਲੀ ਨੂੰ ਇੱਕ ਕਤਲ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਗਵਲੀ ਗੈਂਗ ਦਾ ਹੈ। ਪੰਜਾਬ ਪੁਲਿਸ 8 ਸ਼ਾਰਪ ਸ਼ੂਟਰਾਂ ਦੀ ਭਾਲ ਕਰ ਰਹੀ ਹੈ ਤੇ ਜਾਧਵ ਉਨ੍ਹਾਂ 'ਚੋਂ ਇੱਕ ਹੈ। ਤਿੰਨ ਪੰਜਾਬ ਤੋਂ, ਦੋ ਹਰਿਆਣਾ ਤੇ ਮਹਾਰਾਸ਼ਟਰ ਦੇ ਹਨ ਜਦਕਿ 1 ਜਸਥਾਨ ਤੋਂ ਹੈ। ਪੰਜਾਬ ਪੁਲਿਸ ਨੇ ਇਸ ਸਬੰਧ 'ਚ ਮਹਾਰਾਸ਼ਟਰ ਪੁਲਿਸ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕੀ ਹੈ । ਪੁਲਿਸ ਵਲੋਂ ਲਗਾਤਾਰ ਇਨਾ ਗੈਂਗਸਟਰ ਦੀ ਭਾਲ ਕੀਤੀ ਜਾ ਰਹੀ ਹੈ।