10 ਗ੍ਰਾਮ ਹੈਰੋਇਨ ਤੇ 50 ਹਜ਼ਾਰ ਦੀ ਡਰੱਗ ਮਨੀ ਸਣੇ ਔਰਤ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿਖੇ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਦੇ ਕਈ ਮਾਮਲਿਆਂ 'ਚ ਨਾਮਜ਼ਦ ਔਰਤ ਨੂੰ ਥਾਣਾ ਪਤਾਰਾ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਤੇ 50 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਪਿੰਡ ਤੱਲ੍ਹਣ 'ਚ ਵਿਸ਼ੇਸ਼ ਨਾਕਾਬੰਦੀ ਦੌਰਾਨ ਤੇਜ਼ ਰਫ਼ਤਾਰ ਐਕਟਿਵਾ ’ਤੇ ਆ ਰਹੀ ਔਰਤ ਨੂੰ ਚੈਕਿੰਗ ਲਈ ਰੋਕਿਆ ਗਿਆ, ਜਿਸ ਨੇ ਆਪਣਾ ਨਾਂ ਜਸਵਿੰਦਰ ਕੌਰ ਪਤਨੀ ਬਲਵਿੰਦਰਪਾਲ ਵਾਸੀ ਪਿੰਡ ਤੱਲ੍ਹਣ ਥਾਣਾ ਪਤਾਰਾ ਜ਼ਿਲ੍ਹਾ ਜਲੰਧਰ ਦੱਸਿਆ।

ਐਕਟਿਵਾ ਦੀ ਤਲਾਸ਼ੀ ਲੈਣ ’ਤੇ ਪੁਲਿਸ ਪਾਰਟੀ ਨੂੰ ਉਕਤ ਹੈਰੋਇਨ 'ਤੇ ਡਰੱਗ ਮਨੀ ਬਰਾਮਦ ਹੋਈ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ 'ਚ ਲੈ ਕੇ ਉਕਤ ਔਰਤ ਜਸਵਿੰਦਰ ਕੌਰ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ। ਔਰਤ ਦੀ ਐਕਟਿਵਾ ਵੀ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਈ ਹੈ।