ਸੰਗਰੂਰ ‘ਚ ਮਕਾਨ ਦੀ ਛੱਤ ਡਿੱਗਣ ਨਾਲ ਔਰਤ ਦੀ ਮੌਤ; 2 ਗੰਭੀਰ ਜ਼ਖ਼ਮੀ

by jagjeetkaur

ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਵਿੱਚ ਬੀਤੀ ਰਾਤ ਇੱਕ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਮਲਬੇ ਹੇਠ ਦੱਬ ਕੇ ਇੱਕ ਔਰਤ ਦੀ ਮੌਤ ਹੋ ਗਈ ਅਤੇ ਇੱਕ ਭੈਣ-ਭਰਾ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਅਨੁਸਾਰ ਪਿੰਡ ਘਰਾਚੋ ਦੀ ਚਹਿਲ ਪੱਤੀ ਦੇ ਰਹਿਣ ਵਾਲੇ ਅਮਰੀਕ ਸਿੰਘ ਦੇ 30 ਸਾਲ ਪੁਰਾਣੇ ਮਕਾਨ ਦੀ ਛੱਤ ਦੇਰ ਰਾਤ ਅਚਾਨਕ ਡਿੱਗ ਗਈ। ਜਿਸ ਕਾਰਨ ਅਮਰੀਕ ਸਿੰਘ ਦੀ ਬਜ਼ੁਰਗ ਮਾਤਾ ਜਸਪਾਲ ਕੌਰ, ਅਮਰੀਕ ਸਿੰਘ ਅਤੇ ਹਰਜਿੰਦਰ ਕੌਰ ਮਲਬੇ ਹੇਠ ਦੱਬ ਗਏ। ਛੱਤ ਡਿੱਗਣ ਦੀ ਆਵਾਜ਼ ਸੁਣ ਕੇ ਆਂਢੀ-ਗੁਆਂਢੀ ਅਤੇ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ।

ਜਲਦਬਾਜ਼ੀ ‘ਚ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢ ਕੇ ਸੰਗਰੂਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਬਜ਼ੁਰਗ ਜਸਪਾਲ ਕੌਰ ਦੀ ਮੌਤ ਹੋ ਗਈ। ਅਮਰੀਕ ਸਿੰਘ ਅਤੇ ਹਰਜਿੰਦਰ ਕੌਰ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਇੱਕ ਕਾਰ ਵੀ ਮਲਬੇ ਹੇਠ ਦੱਬ ਜਾਣ ਕਾਰਨ ਨੁਕਸਾਨੀ ਗਈ।

ਪਿੰਡ ਵਾਸੀਆਂ ਨੇ ਦੱਸਿਆ ਕਿ ਮਕਾਨ ਦੀ ਛੱਤ ਕਰੀਬ 30 ਸਾਲ ਪੁਰਾਣੀ ਹੈ ਅਤੇ ਇਸ ਜਗ੍ਹਾ ‘ਤੇ ਉਨ੍ਹਾਂ ਦਾ ਵਾਹਨ ਅਤੇ ਭਾਰੀ ਸਾਮਾਨ ਵੀ ਇਸ ਪੁਰਾਣੇ ਕਮਰੇ ‘ਚ ਪਿਆ ਹੁੰਦਾ ਸੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।

More News

NRI Post
..
NRI Post
..
NRI Post
..