
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ cm ਮਾਨ ਸਰਕਾਰ ਨੇ ਰਿਸ਼ਵਤ ਮੰਗਣ ਦੀ ਇੱਕ ਹੋਰ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਦੀ ਮਹਿਲਾ ਡਰੱਗ ਇੰਸਪੈਕਟਰ 'ਤੇ ਕਾਰਵਾਈ ਕੀਤੀ ਹੈ। ਗੁਰਦਾਸਪੁਰ ਦੀ ਪੁਲਿਸ ਨੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਹਿਲਾ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ ਹੈ। ਇਸ ਦੇ ਨਾਲ ਹੀ ਮਹਿਲਾ ਇੰਸਪੈਕਟਰ ਦੇ ਨਾਲ ਉਸ ਦੇ ਰੈਂਕ 4 ਦੇ ਕਰਮਚਾਰੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਗੁਰਦਾਸਪੁਰ ਸ਼ਹਿਰ ਦੇ ਇੱਕ ਕੈਮਿਸਟ ਨੇ CM ਮਾਨ ਵੱਲੋਂ ਜਾਰੀ ਵਟਸਐਪ ਨੰਬਰ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਤਾਂ ਪਤਾ ਲੱਗਾ ਕਿ ਸ਼ਿਕਾਇਤ 'ਤੇ ਡਰੱਗਜ਼ ਵਿਭਾਗ 'ਚ ਕੰਮ ਕਰਦਾ ਗ੍ਰੇਡ 4 ਦਾ ਮੁਲਾਜ਼ਮ ਕੈਮਿਸਟ ਦਾ ਲਾਇਸੈਂਸ ਜਾਰੀ ਕਰਨ ਲਈ ਪੈਸੇ ਦੀ ਮੰਗ ਕਰ ਰਿਹਾ ਸੀ।