ਅਕਾਲੀ-ਬਸਪਾ ਸਰਕਾਰ ‘ਚ ਔਰਤਾਂ ਅਹਿਮ : ਹਰਸਿਮਰਤ ਬਾਦਲ

ਅਕਾਲੀ-ਬਸਪਾ ਸਰਕਾਰ ‘ਚ ਔਰਤਾਂ ਅਹਿਮ : ਹਰਸਿਮਰਤ ਬਾਦਲ

ਚੰਡੀਗੜ੍ਹ (ਦੇਵ ਇੰਦਰਜੀਤ) : ਵਿਧਾਨ ਸਭਾ ਹਲਕਾ ਦੱਖਣੀ ‘ਚ ਅੋਰਤਾਂ ਦੀ ਇਕ ਵਿਸ਼ਾਲ ਇਕੱਤਰਤਾ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਹਾਲ ਵਿਖੇ ਹੋਈ, ਜਿਸ ਵਿਚ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਖਾਸ ਤੌਰ ‘ਤੇ ਹਾਜ਼ਰ ਹੋਏ।

ਇਸ ਮੌਕੇ ‘ਤੇ ਬੀਬੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਤੇ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਮਹਿੰਗਾਈ ਦੀ ਮਾਰ ਝੱਲ ਰਹੀਆਂ ਮਹਿਲਾਵਾਂ ਸੂਬੇ ‘ਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਾਉਣ ਵਿਚ ਅਹਿਮ ਰੋਲ ਨਿਭਾਉਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਨ ‘ਤੇ ਅੌਰਤਾਂ ਦੀ ਬੇਹਤਰੀ ਵਾਸਤੇ ਅਹਿਮ ਕਾਰਜ ਕੀਤੇ ਜਾਣਗੇਂ ਜਿਸ ਦੀਆਂ ਨੀਤੀਆਂ ਹੁਣ ਤੋਂ ਹੀ ਉਲੀਕੀਆਂ ਜਾਂ ਰਹੀਆਂ ਹਨ। ਬੀਬਾ ਬਾਦਲ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾਂ ਅਕਾਲੀ ਸਰਕਾਰ ਵੇਲੇ ਅਰਤਾਂ ਨੂੰ ਮਾਣ-ਸਨਮਾਨ ਦਿੰਦਿਆਂ ਉਨ੍ਹਾਂ ਦੇ ਹੱਕਾਂ ਦੀ ਗੱਲ ਕੀਤੀ ਹੈ ਜਦੋਂਕਿ ਮੌਜੂਦਾ ਕਾਂਗਰਸ ਸਰਕਾਰ ਨੇ ਤਾਂ ਖਜ਼ਾਨਾ ਖਾਲੀ ਹੋਣ ਦਾ ਢੰਡੋਰਾ ਪਿੱਟ ਕੇ ਸਭ ਨੂੰ ਆਪਣੇ ਹਾਲਾਤਾਂ ‘ਤੇ ਛੱਡ ਦਿਤਾ ਹੈ।

ਬੀਬਾ ਬਾਦਲ ਨੇ ਬੀਬੀਆ ਨੂੰ ਪੇ੍ਰਰਦਿਆਂ ਆਖਿਆ ਕਿ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ ਉਹ ਵੱਡੀ ਲੀਡ ਨਾਲ ਜਿਤਾਉਣ ਤਾਂ ਜੋ ਗਿੱਲ ਉਨਾ ਦੇ ਸਭ ਮਸਲੇ ਹੱਲ ਕਰਵਾਉਣ ‘ਚ ਸਹਾਈ ਹੋ ਸਕੇ।

ਇਸ ਮੋਕੇ ‘ਤੇ ਤਲਬੀਰ ਸਿੰਘ ਗਿੱਲ ਨੇ ਬੀਬਾ ਬਾਦਲ ਨੂੰ ਜੀ ਆਇਆ ਨੂੰ ਆਖਦਿਆਂ ਸਨਮਾਨਤ ਵੀ ਕੀਤਾ। ਇਸ ਮੋਕੇ ਗੁਰਪ੍ਰਤਾਪ ਸਿੰਘ ਟਿੱਕਾ, ਬਾਵਾ ਸਿੰਘ ਗੁਮਾਨਪੁਰਾ, ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਅਵਤਾਰ ਸਿੰਘ ਟਰੱਕਾਂ ਵਾਲੇ, ਸਮਸ਼ੇਰ ਸਿੰਘ ਸ਼ੇਰਾ, ਇਸਤਰੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬੀਬੀ ਰਣਜੀਤ ਕੌਰ, ਬੀਬੀ ਗੁਰਜਿੰਦਰ ਕੌਰ ਗਿੱਲ, ਬੀਬੀ ਬੀਬੀ ਗੁਰਮੀਤ ਕੌਰ ਭੁੱਲਰ, ਬੀਬੀ ਕਿਰਨਜੋਤ ਕੌਰ ਮੱਲੀ, ਬੀਬੀ ਰਾਜਬੀਰ ਕੌਰ ਕੰਗ, ਬੀਬੀ ਸੁਖਵਿੰਦਰ ਕੌਰ ਕੰਗ, ਸਰਬਜੀਤ ਸਿੰਘ ਸਰਬ ਭੁੱਲਰ, ਸੁਰਿੰਦਰ ਸਿੰਘ ਸੁਲਤਾਨਵਿੰਡ, ਇੰਦਰਜੀਤ ਸਿੰਘ ਪੰਡੋਰੀ, ਜਗਪ੍ਰਰੀਤ ਸਿੰਘ ਸ਼ੈਂਪੀ ਭਾਟੀਆ, ਬਰਜਿੰਦਰ ਸਿੰਘ ਟਿੰਕੂ, ਜਰਮਨਜੀਤ ਸਿੰਘ ਸੁਲਤਾਨਵਿੰਡ, ਬੀਬੀ ਜਤਿੰਦਰ ਕੌਰ, ਬੀਬੀ ਜਿੰਦਰ ਕੌਰ ਅੰਨਗੜ, ਬੀਬੀ ਪ੍ਰਰੀਤੀ ਸ਼ਰਮਾ, ਬੀਬੀ ਬਲਵਿੰਦਰ ਕੌਰ ਸੰਧੂ, ਬੀਬੀ ਬਲਵਿੰਦਰ ਕੌਰ ਪੰਡੋਰੀ, ਬੀਬੀ ਹਰਲੀਨ ਕੌਰ, ਬੀਬੀ ਸੁਖਵਿੰਦਰ ਕੌਰ ਮਜੀਠਾ ਤੇ ਹੋਰ ਵੀ ਮੌਜੂਦ ਸਨ।