ਮਹਿਲਾ ਪੁਲਿਸ ਮੁਲਾਜ਼ਮਾਂ ਨੇ ਕੁੜੀਆਂ ਨਾਲ ਕੀਤੀ ਕੁੱਟਮਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਬਟਾਲਾ ਤੋਂ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ 2 ਪੁਲਿਸ ਮੁਲਾਜ਼ਮਾਂ ਦੀ ਦਬੰਗਈ ਦੇਖਣ ਨੂੰ ਮਿਲ ਰਹੀ ਹੈ। ਜਿਨ੍ਹਾਂ ਨੇ 2 ਕੁੜੀਆਂ ਨਾਲ ਕੁੱਟਮਾਰ ਕੀਤੀ ਹੈ। ਦੱਸਿਆ ਜਾ ਰਿਹਾ ਦੋਵੇ ਕੁੜੀਆਂ ਪਾਰਕ 'ਚ ਬੈਠੀਆਂ ਹੋਇਆ ਸੀ। ਇਸ ਦੌਰਾਨ ਹੀ ਦੋਵੇ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਦੇ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਜਾਣਕਾਰੀ ਅਨੁਸਾਰ ਪਾਰਕ 'ਚ ਮੁੰਡੇ ਕੁੜੀਆਂ ਬੈਠੇ ਗਲਤ ਹਰਕਤਾਂ ਕਰ ਰਹੇ ਸੀ। ਜਿਸ ਕਾਰਨ ਇਹ ਘਟਨਾ ਵਾਪਰੀ ਹੈ । ਇਹ ਵੀਡੀਓ ਸੋਸ਼ਲ ਮੀਡਿਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਭਾਜੜਾਂ ਪੈ ਗਿਆ । ਪੁਲਿਸ ਵਲੋਂ ਇਸ ਘਟਨਾ ਤੋਂ ਬਾਅਦ ਦੋਵੇ ਮਹਿਲਾ ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਫਿਲਹਾਲ DGP ਪੰਜਾਬ ਗੌਰਵ ਯਾਦਵ ਵਲੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ ।