World Cup 2019 – ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ 86 ਦੌੜਾਂ ਨਾਲ ਹਰਾਇਆ

by mediateam

ਲੰਡਨ ਡੈਸਕ (ਵਿਕਰਮ ਸਹਿਜਪਾਲ) : ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2019 ਦਾ 37ਵਾਂ ਮੈਚ ਲੰਡਨ ਦੇ ਲਾਰਡਸ ਮੈਦਾਨ 'ਚ ਖੇਡਿਆ ਗਿਆ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 9 ਵਿਕਟਾਂ ਦੇ ਨੁਕਸਾਨ 'ਤੇ 243 ਦੌੜਾਂ ਬਣਾਈਆਂ ਅਤੇ ਨਿਊਜ਼ੀਲੈਂਡ ਨੂੰ 244 ਦੌੜਾਂ ਦਾ ਟੀਚਾ ਦਿੱਤਾ। 

ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ (43.4) 157 ਦੌੜਾਂ ਤੇ ਆਲ ਆਊਟ ਹੋ ਗਈ ਤੇ ਆਸਟ੍ਰੇਲੀਆ ਦੀ ਟੀਮ ਇਹ ਮੈਚ 86 ਦੌੜਾਂ ਤੇ ਨਾਲ ਜਿੱਤ ਗਈ। ਆਸਟ੍ਰੇਲੀਆ ਟੀਮ ਵਲੋਂ ਮਿਤਚਲ ਸਟਾਰਕ ਨੇ 9.4 ਓਵਰਾਂ 'ਚ 26 ਰਨ ਦੇ ਕੇ 5 ਵਿਕਟਾਂ ਲਾਈਆਂ।