ਵਿਸ਼ਵ ਕਬੱਡੀ ਕੱਪ 2019 ਅੱਜ ਬਠਿੰਡਾ ‘ਚ ਇਨ੍ਹਾਂ ਟੀਮਾਂ ਵਿਚਾਲੇ ਹੋਵੇਗੀ ਫਸਵੀਂ ਟੱਕਰ

by

ਬਠਿੰਡਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਇਹ ਵਿਸ਼ਵ ਕਬੱਡੀ ਕੱਪ 2019 ਦਾ ਰੋਮਾਂਚ ਦਿਨੋਂ ਦਿਨ ਵੱਧਦਾ ਹੀ ਰਿਹਾ ਹੈ। ਇਸ ਟੂਰਨਾਮੈਂਟ ਦਾ ਸਫਰ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਹੋ ਕੇ ਅੱਜ ਬਠਿੰਡਾ ਵਿਖੇ ਆ ਪਹੁੰਚਿਆ ਹੈ। ਅੱਜ ਬਠਿੰਡੇ ਦੇ ਸਪੋਰਟਸ ਸਟੇਡੀਅਮ 'ਚ 2 ਮੈਚ ਖੇਡੇ ਜਾਣਗੇ। ਪਹਿਲੇ ਮੈਚ 'ਚ ਅਮਰੀਕਾ ਤੇ ਕੀਨੀਆ ਦੀ ਟੀਮ ਆਹਮੋ-ਸਾਹਮਣੇ ਹੋਵੇਗੀ ਅਤੇ ਦੂਜੇ ਮੈਚ 'ਚ ਭਾਰਤ ਅਤੇ ਆਸਟ੍ਰੇਲੀਆ ਦੀ ਜ਼ਬਰਦਸਤ ਟੱਕਰ ਦੇਖਣ ਨੂੰ ਮਿਲੇਗੀ।

ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਿਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ਼੍ਰੀਲੰਕਾ ਹਨ ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।