Xiaomi ਨੂੰ ਝਟਕਾ, ED ਨੇ 5 ਹਜ਼ਾਰ ਕਰੋੜ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ

by jaskamal

ਨਿਊਜ਼ ਡੈਸਕ : ਇਨਫੋਰਸਮੈਂਟ ਡਾਇਰੈਕਟੋਰੇਟ (ED) ਦਾ ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ Xiaomi 'ਤੇ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ED ਨੇ FEMA ਤਹਿਤ Xiaomi Technology India Private Limited (Xiaomi India) ਦੇ 5,551 ਕਰੋੜ ਰੁਪਏ ਜ਼ਬਤ ਕੀਤੇ ਹਨ। Xiaomi ਇੰਡੀਆ ਚੀਨ-ਅਧਾਰਤ Xiaomi ਸਮੂਹ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਹੈ।

ਇਸ ਸਬੰਧੀ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੰਪਨੀ ਵੱਲੋਂ ਕੀਤੀ ਗਈ ਧੋਖਾਧੜੀ ਦੇ ਮਾਮਲੇ ਵਿੱਚ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ 1999 ਤਹਿਤ ਇਹ ਕਾਰਵਾਈ ਕੀਤੀ ਹੈ। ਜ਼ਬਤ ਕੀਤੀ ਰਕਮ ਕੰਪਨੀ ਦੇ ਬੈਂਕ ਖਾਤੇ ਵਿੱਚ ਪਈ ਸੀ। ਈਡੀ ਨੇ ਇਸ ਸਾਲ ਫਰਵਰੀ ਵਿੱਚ ਕੰਪਨੀ ਦੁਆਰਾ ਕੀਤੇ ਗੈਰ-ਕਾਨੂੰਨੀ ਪੈਸੇ ਭੇਜਣ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਸੀ। ਇਸ ਤੋਂ ਪਹਿਲਾਂ ED ਨੇ Xiaomi ਦੇ ਗਲੋਬਲ ਵਾਈਸ ਪ੍ਰੈਜ਼ੀਡੈਂਟ ਮਨੂ ਕੁਮਾਰ ਜੈਨ ਨੂੰ ਸੰਮਨ ਕੀਤਾ ਸੀ।