ਪੰਜਾਬ ਸਮੇਤ ਇਨ੍ਹਾਂ ਇਲਾਕਿਆਂ ‘ਚ ਯੈਲੋ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ ‘ਚ ਕਿਵੇਂ ਰਹੇਗਾ ਮੌਸਮ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਤਪਦੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ ,ਉੱਥੇ ਹੀ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਜਿਸ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਹੈ। ਦੱਸਿਆ ਜਾ ਰਿਹਾ ਤੁਫਾਨ ਬਿਪਰਜੋਏ ਕਾਰਨ ਮੌਸਮ ਵਿਭਾਗ ਵਲੋਂ ਪੰਜਾਬ ਦੇ ਕੋਲ ਵਾਲੇ ਇਲਾਕਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ।ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਹੀਟ ਵੇਵ ਚੱਲ ਰਹੀ ਹੈ ।

ਜਿਸ ਕਾਰਨ ਲੋਕਾਂ ਲਈ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ । ਮੌਸਮ ਵਿਭਾਗ ਅਨੁਸਾਰ 21 ,22 ,23 ਜੂਨ ਨੂੰ ਤਾਪਮਾਨ 44 ਡਿਗਰੀ ਤੋਂ ਪਾਰ ਪਹੁੰਚ ਸਕਦਾ ਹੈ, ਅਜਿਹੇ ਵਿੱਚ ਲੋਕਾਂ ਦੀ ਮੁਸ਼ਕਲਾਂ ਹੋਰ ਵੀ ਵੱਧ ਸਕਦੀਆਂ ਹਨ। ਦੱਸ ਦਈਏ ਕਿ ਇਸ ਵਾਰ ਕੇਰਲ ਤੋਂ ਮਾਨਸੂਸ ਦੀ ਸ਼ੁਰੂਆਤ 1 ਹਫਤਾ ਲੇਟ ਹੋਈ ਸੀ। ਜਿਸ ਕਾਰਨ ਪੰਜਾਬ ਵਿੱਚ ਮਾਨਸੂਸ ਪਹੁੰਚਣ ਲਈ ਕੁਝ ਦਿਨ ਦਾ ਸਮਾਂ ਲੱਗੇਗਾ ।ਪੰਜਾਬ 'ਚ ਅੰਮ੍ਰਿਤਸਰ, ਮੋਗਾ ,ਜਲੰਧਰ, ਸ੍ਰੀ ਮੁਕਤਸਰ ਸਾਹਿਬ ਸਮੇਤ ਹਰੋ ਵੀ ਇਲਾਕਿਆਂ ਵਿੱਚ ਤੇਜ਼ ਹਵਾਵਾਂ ਕਾਰਨ ਭਾਰੀ ਬਾਰਿਸ਼ ਹੋਣ ਦੇ ਆਸਾਰ ਹਨ ।