ਹਰਿਮੰਦਰ ਸਾਹਿਬ ਨਤਮਸਤਕ ਹੋਏ ਯੋਗ ਗੁਰੂ, ਹੜ੍ਹ ਪੀੜਤਾਂ ਲਈ ਦਿੱਤੇ 1 ਕਰੋੜ

by nripost

ਅੰਮ੍ਰਿਤਸਰ (ਪਾਇਲ): ਯੋਗ ਗੁਰੂ ਬਾਬਾ ਰਾਮਦੇਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਿਰ 'ਤੇ ਕੇਸਰੀ ਰੰਗ ਦੀ ਦਸਤਾਰ ਸਜਾ ਉਨ੍ਹਾਂ ਨੇ ਪਰਿਕਰਮਾ ਕਰਦੇ ਹੋਏ ਗੁਰੂ ਸਾਹਿਬ ਦੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮੁਲਾਕਾਤ ਅਤੇ ਇਸ ਦੌਰਾਨ ਮੈਨੇਜਰ ਭਗਵੰਤ ਸਿੰਘ ਤੰਗੇੜਾ ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਮੌਜੂਦ ਸਨ।

ਇਸ ਦੌਰਾਨ ਬਾਬਾ ਰਾਮਦੇਵ ਨੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਦਦ ਦੀ ਸ਼ਲਾਘਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 1 ਕਰੋੜ ਰੁਪਏ ਦਾ ਚੈੱਕ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਕਿਸੇ ਤਰ੍ਹਾਂ ਦੀ ਲੋੜ ਪਵੇਗੀ ਤਾਂ ਉਹ ਪਿੱਛੇ ਨਹੀਂ ਹਟਣਗੇ। ਬਾਬਾ ਰਾਮਦੇਵ ਨੇ ਕਿਹਾ ਕਿ ਮੈਂ ਬਹੁਤ ਭਾਗਾਂ ਵਾਲਾਂ ਹਾਂ ਕਿ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਮਨੁੱਖਤਾ ਦੀ ਭਲਾਈ ਲਈ ਬਲਿਦਾਨ ਦਿੱਤਾ ਹੈ। ਦੇਸ਼ਵਾਸੀ ਗੁਰੂ ਸਾਹਿਬਾਨ ਦਾ ਦੇਣਾ ਕਦੇ ਨਹੀਂ ਮੋੜ ਸਕਦੇ।

More News

NRI Post
..
NRI Post
..
NRI Post
..