Amritsar ਦੇ ਭੰਡਾਰੀ ਪੁਲ਼ ਤੋਂ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

by jaskamal

ਨਿਊਜ਼ ਡੈਸਕ : ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਛਾਲ ਮਾਰ ਕੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੌਜਵਾਨ ਦੀ ਪਛਾਣ ਵਿੱਚ ਲੱਗੀ ਹੋਈ ਹੈ। ਪੁਲਿਸ ਮੁਤਾਬਕ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਰਖਵਾ ਦਿੱਤਾ ਜਾਵੇਗਾ। ਨੌਜਵਾਨ ਨੇ ਕਿਸ ਕਾਰਨ ਖੁਦਕੁਸ਼ੀ ਕੀਤੀ, ਇਸ ਦੀ ਵੀ ਜਾਂਚ ਕੀਤੀ ਜਾਵੇਗੀ।

ਚਸ਼ਮਦੀਦਾਂ ਮੁਤਾਬਕ ਮ੍ਰਿਤਕ ਨੇ ਫਿਰ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤੀ ਹੈ।