ਪਿਤਾ ਤੇ ਤਾਏ ਦੀ ਮੌਤ ਦੇ ਸਦਮੇ ‘ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਤਿਹਗੜ੍ਹ ਚੂੜੀਆਂ ਪਿੰਡ ਝੰਜੀਆਂ ਖੁਰਦ ਦੇ ਰਹਿਣ ਵਾਲੇ 16 ਸਾਲਾ ਮੁੰਡੇ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਏ. ਐੱਸ. ਆਈ. ਵਰਿੰਦਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਝੰਜੀਆਂ ਖੁਰਦ 10ਵੀਂ ਜਮਾਤ ਦਾ ਵਿਦਿਆਰਥੀ ਸੀ।

ਉਕਤ ਨੌਜਵਾਨ ਆਪਣੇ ਪਿਤਾ 'ਤੇ ਤਾਏ ਦੀ ਮੌਤ ਹੋ ਜਾਣ ਤੋਂ ਬਾਅਦ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਕਤ 16 ਸਾਲਾ ਨੌਜਵਾਨ ਨੇ ਆਪਣੇ ਘਰ ਵਿਚ ਬਣੇ ਤੂੜੇ ਵਾਲੇ ਕਮਰੇ 'ਚ ਲੱਗੇ ਪੱਖੇ ਦੀ ਕੁੰਡੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।