ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ 'ਚ ਇਕ ਨੌਜਵਾਨ ਜੋ ਨਸ਼ਿਆਂ ਦਾ ਆਦਿ ਸੀ ਜਿਸ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕਰੀਬ 30 ਸਾਲਾ ਵਰਿੰਦਰ ਸਿੰਘ ਵਜੋਂ ਹੋਈ ਹੈ ਜੋ ਆਪਣੇ ਪਿੱਛੇ ਇਕ ਡੇਢ ਸਾਲ ਦੀ ਬੇਟੀ ਅਤੇ ਪਤਨੀ ਨੂੰ ਛੱਡ ਗਿਆ।

ਮ੍ਰਿਤਕ ਦੇ ਮਾਮਾ ਕੁਲਦੀਪ ਸਿੰਘ ਨੇ ਦਸਿਆ ਕਿ ਉਹਨਾਂ ਦਾ ਭਾਣਜਾ ਵਰਿੰਦਰ ਸਿੰਘ ਨਸ਼ੇ ਕਰਨ ਦਾ ਆਦੀ ਸੀ ਜਿਸ ਦੇ ਮਾਤਾ ਪਿਤਾ ਦੀ ਪਹਿਲਾ ਮੌਤ ਹੋ ਚੁਕੀ ਹੈ। ਉਹਨਾਂ ਦੱਸਿਆ ਕਿ ਘਰ 'ਚ ਅਚਾਨਕ ਡਿੱਗ ਪਿਆ ਜਦੋਂ ਅਸੀਂ ਇਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਦਸਿਆ ਕਿ ਇਸ ਦੀ ਮੌਤ ਹੋ ਚੁਕੀ ਹੈ।

ਵਾਸੀ ਗੁਰਵਿੰਦਰ ਸਿੰਘ ਭੁੱਲਰ ਨੇ ਦਸਿਆ ਕਿ ਇਹ ਲੜਕਾ ਪਰਿਵਾਰ ਦੇ ਦਸਣ ਮੁਤਾਬਿਕ ਨਸ਼ੇ ਕਰਨ ਦਾ ਆਦੀ ਸੀ ਜਿਸ ਦੀ ਲਗਦਾ ਨਸ਼ੇ ਕਾਰਨ ਮੌਤ ਹੋ ਗਈ। ਉਹਨਾਂ ਕਿਹਾ ਕਿ ਫਰੀਦਕੋਟ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਜਿਸ ਨੂੰ ਨੱਥ ਪਾਉਣੀ ਚਾਹੀਦੀ ਹੈ।

More News

NRI Post
..
NRI Post
..
NRI Post
..