ਘਰ ‘ਚ ਸ਼ਗਨ ਦੀ ਰਸਮ ਦਾ ਟੋਕਰਾ ਲੈਣ ਗਏ ਨੌਜਵਾਨ ਦੀ ਹਾਦਸੇ ‘ਚ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉਸ ਵੇਲੇ ਖੁਸ਼ੀਆਂ ਦਾ ਮਾਹੌਲ ਮਾਤਮ ਵਿਚ ਬਦਲ ਗਿਆ ਜਦੋਂ ਇਕ ਘਰ 'ਚ ਸ਼ਗਨ ਦੀ ਰਸਮ ਦਾ ਟੋਕਰਾ ਲੈਣ ਜਾ ਰਹੇ ਨੌਜਵਾਨ ਦੀ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪਿੰਡ ਰਾਏਪੁਰ ਦੇ ਇਕ ਘਰ ਵਿਚ ਕੁੜੀ ਦਾ ਵਿਆਹ ਸੀ ਅਤੇ ਸ਼ਗਨ ਦੀ ਰਸਮ ਸੀ ਜਿਸ ਲਈ ਉਸ ਦਾ ਭਰਾ ਸ਼ਗਨ ਵਾਲਾ ਟੋਕਰਾਅਤੇ ਹੋਰ ਸ਼ਗਨ ਦਾ ਸਮਾਨ ਲੈਣ ਲਈ ਜਦੋਂ ਅੰਮ੍ਰਿਤਸਰ ਆ ਰਿਹਾ ਸੀ ਤਾਂ ਰਮਤੇ ਵਿਚ ਟਰੈਕਟਰ ਪਲਟਣ ਕਾਰਨ ਉਸ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਘਰ ਵਿਚ ਮਾਤਮ ਦਾ ਮਾਹੌਲ ਛਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਬਹੁਤ ਭਿਆਨਕ ਸੀ ਅਤੇ ਮੌਕੇ 'ਤੇ ਜਗਰੂਪ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਬਚਾ ਨਹੀਂ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ਼ਗਨ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਇਸ ਤਰ੍ਹਾਂ ਦਾ ਸੁਨੇਹਾ ਸੁਣ ਕੇ ਪੂਰਾ ਪਰਿਵਾਰ ਸਦਮੇ ਵਿਚ ਹੈ।

More News

NRI Post
..
NRI Post
..
NRI Post
..