ਭਰਾ ਨਾਲ ਹੋਏ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਇਕ ਮਾਮਲਾ ਸਾਮਣੇ ਆਇਆ ਹੈ ਕਿ ਇਕ ਨੌਜਵਾਨ ਨੇ ਆਪਣੇ ਭਰਾ ਤੇ ਭਰਜਾਈ ਤੋਂ ਪਰੇਸ਼ਾਨ ਹੋ ਕੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਿਮਰਨ ਸਿੰਘ ਵੱਜੋਂ ਹੋਈ ਹੈ।ਮ੍ਰਿਤਕ ਦੀ ਪਤਨੀ ਨਵਜੋਤ ਕੌਰ ਨੇ ਦੱਸਿਆ ਕਿ ਉਸ ਦਾ 2 ਸਾਲ ਪਹਿਲਾਂ ਸਿਮਰਨ ਨਾਲ ਵਿਆਹ ਹੋਇਆ ਸੀ। ਉਨ੍ਹਾਂ ਦਾ ਇਕ ਬੱਚਾ ਵੀ ਹੈ। ਉਸ ਦਾ ਪਤੀ ਲੋਹੇ ਦੀ ਫੈਕਟਰੀ ਚਲਾਉਂਦਾ ਸੀ।

ਉਸ ਦਾ ਜੇਠ ਤੇ ਜਠਾਣੀ ਦੇ ਨਾਲ ਝਗੜਾ ਚੱਲ ਰਿਹਾ ਸੀ। ਜਿਸ ਦੇ ਚਲਦੇ ਉਹ ਕਾਫੀ ਪਰੇਸ਼ਾਨ ਚੱਲ ਰਿਹਾ ਸੀ। ਪਰੇਸ਼ਾਨੀ ਦੇ ਚਲਦੇ ਉਸ ਨੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿਤੀ ਹੈ ।