ਦੋਸਤ ਦੀ ਪਾਰਟੀ ’ਚ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਵਿਖੇ ਇਕ ਨੌਜਵਾਨ ਜੋ ਕਿ ਆਪਣੇ ਦੋਸਤ ਦੀ ਪਾਰਟੀ ’ਤੇ ਜਾ ਰਿਹਾ ਸੀ, ਦਰੱਖਤ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ 23 ਸਾਲਾ ਨੌਰੰਗ ਪੁੱਤਰ ਰਾਮ ਆਪਣੇ ਦੋਸਤ ਦੀ ਪਾਰਟੀ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਜਦੋਂ ਉਹ ਜੰਡਵਾਲਾ ਤੋਂ ਗਿਦੜਾਂਵਾਲੀ ਰੋਡ ’ਤੇ ਪਹੁੰਚਿਆ ਤਾਂ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।