ਜਾਇਦਾਦ ਲਈ ਨੌਜਵਾਨ ਨੇ ਆਪਣੀ ਮਾਂ ਦਾ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਦੇ ਪਿੰਡ ਫੈਜਗਡ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਜਿਥੇ ਜਾਇਦਾਦ ਦੀ ਲੜਾਈ 'ਚ 22 ਸਾਲਾ ਦੇ ਨੌਜਵਾਨ ਨੇ ਕੁਹਾੜੀ ਨਾਲ ਆਪਣੀ ਮਾਂ ਦਾ ਕਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਘਰ 'ਚ ਹੀ ਟੋਆ ਪੁੱਟ ਕੇ ਦੱਬ ਦਿੱਤਾ।ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਕਿ ਨੌਜਵਾਨ ਆਪਣੀ ਮਾਂ 'ਤੇ ਜ਼ਮੀਨ ਵੇਚਣ ਦਾ ਦਬਾਅ ਬਣਾ ਰਿਹਾ ਸੀ ।ਜਾਣਕਾਰੀ ਅਨੁਸਾਰ 54 ਸਾਲਾ ਕਿਰਨਾਂ 2 ਦਿਨਾਂ ਤੋਂ ਘਰੋਂ ਲਾਪਤਾ ਸੀ। ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਕੁਝ ਦਿਨ ਬਾਅਦ ਪੁਲਿਸ ਨੂੰ ਉਸ ਦੀ ਲਾਸ਼ ਘਰ ਵਿੱਚ ਦੱਬੀ ਮਿਲੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਬਿਰ ਅਲੀ ਨੇ ਪਾਣੀ ਮਾਂ ਕਿਰਨਾ ਨੂੰ ਮਾਰਨ ਲਈ ਕੁਹਾੜੀ ਦੀ ਵਰਤੋਂ ਕੀਤੀ ਸੀ ਕਿਉਕਿ 2 ਦਿਨ ਪਹਿਲਾ ਹੀ ਉਸ ਦਾ ਆਪਣੀ ਮਾਂ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ ਸੀ। ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਕਾਬੂ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।