ਘਰੇਲੂ ਪਰੇਸ਼ਾਨੀ ਦੇ ਚਲਦੇ ਨੌਜਵਾਨ ਨੇ ਖੁਦ ਨੂੰ ਲਾਈ ਅੱਗ, ਹਾਲਤ ਗੰਭੀਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਨੌਜਵਾਨ ਨੇ ਘਰੇਲੂ ਪਰੇਸ਼ਾਨੀ ਦੇ ਚਲਦੇ ਖੁਦ ਨੂੰ ਅੱਗ ਲਾ ਲਈ। ਉਸ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਨਿੱਜੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਸੋਨੂੰ ਦਾ ਕੋਈ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਨਾਲ ਉਹ ਕਾਫੀ ਪਰੇਸ਼ਾਨ ਸੀ। ਜਾਣਕਾਰੀ ਮੁਤਾਬਕ ਜ਼ਖ਼ਮੀ ਨੌਜਵਾਨ ਦੇ ਨਾਲ ਉਸ ਦੇ ਰਿਸ਼ਤੇਦਾਰਾਂ ਦਾ ਸਮਝੌਤਾ ਹੋ ਗਿਆ, ਜਿਸ ਦੇ ਚਲਦੇ ਪੀੜਤ ਨੇ ਕੋਈ ਸ਼ਿਕਾਇਤ ਪੁਲਿਸ ਨੂੰ ਨਹੀਂ ਦਿੱਤੀ। ਹੁਣ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਅਤੇ ਪੁਲਿਸ ਵਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।