ਪੁਰਾਣੀ ਰਜ਼ਿੰਸ਼ ਨੂੰ ਲੈ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਮੌਤ

by jaskamal

ਨਿਊਜ਼ ਡੈਸਕ : ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਸਥਿਤ ਢੀਂਗਰਾ ਕਾਲੋਨੀ ਨੇੜੇ ਬੀਤੇ ਦਿਨ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਉਰਫ ਗਿਆਨੀ ਵਜੋਂ ਹੋਈ ਹੈ, ਜੋ ਰਾਤ ਨੂੰ ਰੋਟੀ ਖਾਣ ਤੋਂ ਬਾਅਦ ਸੈਰ ਕਰਨ ਲਈ ਗਿਆ ਸੀ ਅਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

ਇਸ ਮਾਮਲੇ 'ਚ ਘਟਨਾ ਸਥਾਨ ’ਤੇ ਪਹੁੰਚੀ ਥਾਣਾ ਕੰਬੋਅ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਐੱਸਆਈ ਸਤਿੰਦਰਪਾਲ ਸਿੰਘ ਨੇ ਪੀੜਤ ਪਰਿਵਾਰ ਦੇ ਬਿਆਨਾਂ ’ਤੇ ਮਾਨ, ਚੀਨੀ, ਰੋਹਿਤ, ਕੱਕੂ, ਮਿੰਟੂ ਤੇ ਉਨ੍ਹਾਂ ਦੇ 5 ਅਣਪਛਾਤੇ ਸਾਥੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਦਿੱਤਾ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਨੇ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਹੈ।